ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਪੁਲਿਸ ਰਿਮਾਂਡ ‘ਤੇ ਚੱਲ ਰਹੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅੱਜ 3 ਦਿਨਾਂ ਦਾ ਰਿਮਾਂਡ ਖ਼ਤਮ ਹੋ ਗਿਆ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ 4 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸਾਬਕਾ ਮੰਤਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਬਾਅਦ 24 ਫਰਵਰੀ ਨੂੰ ਉਹ ਮੁੜ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ ।
ਦਸ ਦਈਏ ਕਿ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਉਹਨਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਉਹਨਾਂ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਸਾਬਕਾ ਮੰਤਰੀ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜਿਆ ਗਿਆ ਹੈ।