ਮਾਨ ਸਰਕਾਰ ਦੇ ਮੰਤਰੀ ਦੀ ਕਥਿਤ ਵੀਡੀਓ ਹੁਣ ਉਸ ਕੈਬਨਿਟ ਮੰਤਰੀ ਦੀਆਂ ਮੁਸ਼ਕਿਲਾਂ ਵਧਾ ਸਕਦੀਆਂ ਹਨ ਕਿਉਂਕਿ ਸ਼ਿਕਾਇਤਕਰਤਾ ਵਲੋਂ ਕੀਤੀ ਗਈ ਸ਼ਿਕਾਇਤ ਬਾਅਦ ਪੰਜਾਬ ਪੁਲਿਸ ਨੇ SIT ਦਾ ਗਠਨ ਕੀਤਾ ਹੈ। ਇਹ 3 ਮੈਂਬਰੀ ਐੱਸ. ਆਈ. ਟੀ. ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ। ਇਸ ਕਥਿਤ ਵੀਡੀਓ ਮਾਮਲੇ ’ਚ ਸ਼ਿਕਾਇਤਕਰਤਾ ਨੇ ਕੌਮੀ ਐੱਸ. ਸੀ. ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕੀਤਾ ਸੀ। ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਇਹ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਦੀ ਸ਼ਿਕਾਇਤ ਰਾਜਪਾਲ ਪੰਜਾਬ ਕੋਲ ਵੀ ਕੀਤੀ ਗਈ ਸੀ ਜਿਸ ’ਤੇ ਰਾਜਪਾਲ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।
ਮਿਲੀ ਜਾਣਕਾਰੀ ਮੁਤਾਬਕ ਡੀ. ਆਈ. ਜੀ. ਨਰਿੰਦਰ ਭਾਰਗਵ ਦੀ ਅਗਵਾਈ ’ਚ ਇਸ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿਚ ਪਠਾਨਕੋਟ ਅਤੇ ਗੁਰਦਾਸਪੁਰ ਦੇ ਐੱਸ. ਐੱਸ. ਪੀ. ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਸ ਦਈਏ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੋਂ ਬਾਅਦ SIT ਉਸਨੂੰ ਸੁਰੱਖਿਆ ਪ੍ਰਦਾਨ ਕਰੇਗੀ।