ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 15,584 ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਇਸ ਪ੍ਰੋਜੈਕਟ ਲਈ 26.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 80 ਫੀਸਦੀ ਸਰਕਾਰੀ ਸਕੂਲ ਸੀਸੀਟੀਵੀ ਕੈਮਰਿਆਂ ਨਾਲ ਲੈਸ ਹੋ ਜਾਣਗੇ। ਬੈਂਸ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਦੀਆਂ ਮੁਢਲੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਕਾਰ ਨੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਅੰਤਰਰਾਸ਼ਟਰੀ ਅਧਿਆਪਨ ਵਿਧੀਆਂ ਸਿੱਖਣ ਲਈ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਹੈ।