ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵਿਵਾਦਾਂ ‘ਚ ਘਿਰਦੇ ਹੋਏ ਵਿਖਾਈ ਦੇ ਰਹੇ ਹੈ। ਸੰਨੀ ਦਿਓਲ ਤੋਂ ਬਾਅਦ ਹੁਣ ਫਿਰੋਜ਼ਪੁਰ ‘ਚ ਸੁਖਬੀਰ ਸਿੰਘ ਬਾਦਲ ਦੀ ਗੁੰਮਸ਼ੁਦਗੀ ਪੋਸਟਰ ਲਗਾਏ ਗਏ ਹੈ। ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਪੋਸਟਰਾਂ ਵਿਚ ਲਿਖਿਆ ਗਿਆ ਹੈ ਕਿ ਸਾਡਾ ਐਪੀ ਗੁੰਮਸ਼ੁਦਾ ਹੈ। ਲੱਭਣ ਵਾਲੇ ਨੂੰ ਉੱਚਿਤ ਇਨਾਮ ਦਿੱਤਾ ਜਾਵੇਗਾ।
ਦੱਸ ਦਈਏ ਕਿ ਫਿਰੋਜ਼ਪੁਰ ਵਿੱਚ ਦੂਜੀ ਵਾਰ ਹੜ੍ਹਾਂ ਦੀ ਮਾਰ ਪਈ ਹੈ। ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬਣੀਆਂ ਪੋਸਟਾਂ ਨੂੰ ਵੀ ਦਰਿਆਈ ਪਾਣੀ ਨੇ ਜਲ-ਥਲ ਕਰ ਦਿੱਤਾ ਹੈ। ਸਰਹੱਦੀ ਸੀਮਾ ’ਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਖੇਤਰ ’ਚ ਸੀਮਾ ਸੁਰੱਖਿਆ ਬਲ ਦੀਆਂ ਦੋ ਚੌਕੀਆਂ ਤਾਂ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈਆਂ ਹਨ ਜਦੋਂਕਿ ਚਾਰ ਚੌਕੀਆਂ ਚਾਰੇ ਪਾਸਿਓਂ ਪਾਣੀ ਨਾਲ ਘਿਰੀਆਂ ਹੋਈਆਂ ਹਨ। ਇਹ ਵੀ ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਗਰਦਾਸਪੁਰ ‘ਚ ਇਕ ਵਾਰ ਵੀ ਦੌਰਾ ਨਾ ਕਰਨ ‘ਤੇ ਪਹਿਲਾਂ ਗੁਰਦਾਸਪੁਰ ‘ਚ ਸਾਂਸਦ ਸੰਨੀ ਦਿਓਲ ਦੇ ਵੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਸੀ।