1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਨੂੰ ਝਟਕਾ, ਅਦਾਲਤ ਨੇ ਸੁਣਾਇਆ ਫੈਸਲਾ

1984 ‘ਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਨੂੰ ਲੈਕੇ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਅੱਜ ਅਹਿਮ ਸੁਣਵਾਈ। ਇਸ ਦੌਰਾਨ ਦਿੱਲੀ ਦੀ ਅਦਾਲਤ ਨੇ ਵੱਡਾ ਫੈਸਲਾ ਲੈਂਦਿਆਂ 1984 ਸਿੱਖ ਵਿਰੋਧੀ ਦੰਗਿਆਂ ‘ਚ ਮੁਲਜ਼ਮ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਥੇ ਹੀ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਅਦਾਲਤ ਇਸ ਮਾਮਲੇ ’ਤੇ ਅਗਲੀ ਸੁਣਵਾਈ 8 ਜੂਨ ਨੂੰ ਕਰੇਗੀ।

ਦਸ ਦਈਏ ਕਿ ਟਾਈਟਲਰ ‘ਤੇ ਕਤਲ ਕਰਨ ਵਾਲੀ ਭੀੜ ਨੂੰ ਉਕਸਾਉਣ ਦਾ ਦੋਸ਼ ਹੈ। ਸੀ.ਬੀ.ਆਈ. ਨੇ ਪੁਲ ਬੰਗਸ਼ ਇਲਾਕੇ ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਹਾਲ ‘ਚ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਸੀ। ਦੰਗਿਆਂ ਦੀ ਜਾਂਚ ਕਰਨ ਵਾਲੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ‘ਚ ਟਾਈਟਲਰ ਦਾ ਨਾਮ ਸ਼ਾਮਲ ਸੀ। ਇਹ ਮਾਮਲਾ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਇਕ ਗੁਰਦੁਆਰਾ ਸਾਹਿਬ ‘ਚ ਅੱਗ ਲਾਏ ਜਾਣ ਅਤੇ 3 ਲੋਕਾਂ ਦੇ ਕਤਲ ਨਾਲ ਜੁੜਿਆ ਹੈ। CBI ਨੇ ਇੱਥੇ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦਾਖ਼ਲ ਆਪਣੇ ਦੋਸ਼ ਪੱਤਰ ‘ਚ ਕਿਹਾ ਹੈ ਕਿ ਜਗਦੀਸ਼ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ‘ਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ। ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ 3 ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਣ ਸਿੰਘ ਦਾ ਕਤਲ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...