1984 ਦੰਗੇ: ਅਦਾਲਤ ਨੇ ਜਗਦੀਸ਼ ਟਾਈਟਲਰ ਖਿਲਾਫ CBI ਦੀ ਚਾਰਜਸ਼ੀਟ ਦਾ ਲਿਆ ਨੋਟਿਸ, ਭੇਜਿਆ ਸੰਮਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਹੋਏ ਕਤਲਾਂ ਦੇ ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੀਬੀਆਈ ਵੱਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਸੰਮਨ ਜਾਰੀ ਕੀਤੇ ਹਨ। ਸੀਬੀਆਈ ਨੇ ਰਾਊਜ਼ ਐਵੇਨਿਊ ਕੋਰਟ ਵਿੱਚ ਐਫਸੀਐਲ ਰਿਪੋਰਟ ਪੇਸ਼ ਕੀਤੀ। ਐਫਸੀਐਲ ਰਿਪੋਰਟ ਦੇ ਨਾਲ, ਸੀਬੀਆਈ ਨੇ ਸੀਲਬੰਦ ਕਵਰ ਵਿੱਚ ਵੀਡੀਓ ਅਤੇ ਆਵਾਜ਼ ਦੇ ਨਮੂਨੇ ਵੀ ਪੇਸ਼ ਕੀਤੇ। ਦਸ ਦਈਏ ਕਿ ਸੀਬੀਆਈ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ 20 ਮਈ 2023 ਨੂੰ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਇਹ ਹੁਕਮ ਜਾਰੀ ਕੀਤੇ ਹਨ।

ਉਥੇ ਹੀ ਇਸ ਮਾਮਲੇ ‘ਚ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਟਵੀਟ ਜਾਰੀ ਕਰਦਿਆਂ ਲਿਖਿਆ, “1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦਾਇਰ ਸੀਬੀਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਦਿੱਲੀ ਰਾਊਜ਼ ਐਵੇਨਿਊ ਕੋਰਟ ਨੇ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਹੈ। ਅਸੀਂ 39 ਸਾਲਾਂ ਤੋਂ ਇਹ ਲੜਾਈ ਲੜ ਰਹੇ ਹਾਂ ਅਤੇ ਲੜਦੇ ਰਹਾਂਗੇ। ਉਸਨੂੰ ਜੇਲ੍ਹ ਵਿੱਚ ਹੀ ਹੋਣਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਬਾਹਰ ਰਹੇਗਾ ਤਾਂ ਉਹ ਪੀੜਤਾਂ ‘ਤੇ ਦਬਾਅ ਬਣਾਉਣਾ ਅਤੇ ਗਵਾਹਾਂ ਨੂੰ ਧਮਕੀਆਂ ਦੇਣਾ ਜਾਰੀ ਰੱਖੇਗਾ। ਤਿੰਨ ਗਵਾਹਾਂ ਨੇ ਅਦਾਲਤ ਵਿੱਚ ਬਿਆਨ ਦਿੱਤੇ ਹਨ ਕਿ ਉਨ੍ਹਾਂ ਨੇ ਜਗਦੀਸ਼ ਟਾਈਟਲਰ ਨੂੰ ਤਿੰਨ ਸਿੱਖਾਂ ਦਾ ਕਤਲ ਕਰਦੇ ਅਤੇ ਗੁਰਦੁਆਰੇ ਨੂੰ ਸਾੜਦੇ ਹੋਏ ਦੇਖਿਆ ਸੀ। ਨਾਲ ਹੀ ਉਹਨਾਂ ਨੇ ਇਕ ਦੰਗਾ ਪੀੜਤ ਔਰਤ ਦੀ ਵੀਡੀਓ ਵੀ ਸਾਂਝੀ ਕੀਤੀ ਜਿਸ ਵਿਚ ਉਹ ਆਪਣਾ ਦੁੱਖ-ਦਰਦ ਬਿਆਨ ਕਰ ਰਹੇ ਹੈ।

ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਅਦਾਲਤ ਦੇ ਇਸ ਮਾਮਲੇ ‘ਤੇ ਟਵੀਟ ਜਾਰੀ ਕਰਦਿਆਂ ਕਿਹਾ, “39 ਸਾਲਾਂ ਬਾਅਦ ਇਨਸਾਫ਼: ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਦੇ ਸਬੰਧ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ। ਦਿੱਲੀ ਦੀ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਤਲਬ ਕੀਤਾ ਹੈ। ਸੱਚ ਦੀ ਜਿੱਤ ਹੋਵੇਗੀ ਅਤੇ 1984 ਤੋਂ ਗਾਂਧੀ ਪਰਿਵਾਰ ਦੁਆਰਾ ਸੁਰੱਖਿਅਤ ਜਗਦੀਸ਼ ਟਾਈਟਲਰ ਆਪਣੇ ਵਹਿਸ਼ੀ ਅਪਰਾਧਾਂ ਲਈ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ।

ਜ਼ਿਕਰਯੋਗ ਹੈ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇੱਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕ ਮਾਰੇ ਗਏ ਸਨ ਅਤੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਗਈ। ਵਿਸ਼ੇਸ਼ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ, ਸੀਬੀਆਈ ਨੇ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ “ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਬਾਜ਼ਾਰ ਵਿੱਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ” ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ। ਨਾਲ ਹੀ ਤਿੰਨ ਸਿੱਖ – ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਮਾਰੇ ਗਏ ਸਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...