26 ਜਨਵਰੀ ਨੂੰ ਜਲੰਧਰ ‘ਚ ਝੰਡਾ ਲਹਿਰਾਉਣਗੇ ਰਾਜਪਾਲ ਪੁਰੋਹਿਤ, ਪੱਬਾ-ਭਾਰ ਹੋਈ ਪੁਲਿਸ

26 ਜਨਵਰੀ ਨੂੰ ਦੇਸ਼ ਵਿਚ 74ਵਾਂ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ ਉਥੇ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਲੰਧਰ ਵਿੱਚ ਕੌਮੀ ਝੰਡਾ ਲਹਿਰਾਉਣਗੇ। ਸੂਬਾਈ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਇਸ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ ਕੀਤੀ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਨੇ ਸੁਰੱਖਿਆ ਬਲਾਂ ਤੇ ਅਧਿਕਾਰੀਆਂ ਨੂੰ ਸੂਬਾਈ ਸਮਾਗਮ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੂਬਾਈ ਸਮਾਗਮ ਦੌਰਾਨ ਪਰੇਡ ’ਚ ਆਈਟੀਬੀਪੀ, ਆਰਏਐਫ, ਪੀਏਸੀ, ਕਮਿਸ਼ਨਰੇਟ ਪੁਲੀਸ, ਕਮਿਸ਼ਨਰੇਟ ਪੁਲੀਸ ਮਹਿਲਾ ਵਿੰਗ, ਆਰਟੀਸੀ ਪੀਏਪੀ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ, ਐਨਸੀਸੀ ਕੈਡਿਟਸ, ਐਨਸੀਸੀ ਲੜਕੀਆਂ ਤੇ ਸਕਾਊਟਸ ਸ਼ਾਮਲ ਹੋਣਗੇ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ।

ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੀਟੀ ਸ਼ੋਅ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ-ਸਾਈਕਲਾਂ ਵੀ ਸੌਂਪਣਗੇ। ਫੁੱਲ ਡ੍ਰੈੱਸ ਰਿਹਰਸਲ ਮੌਕੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...