ਪੰਜਾਬ ਕੈਬਨਿਟ ਦੀ ਹੋਣ ਵਾਲੀ ਅਗਲੀ ਬੈਠਕ 27 ਜੁਲਾਈ ਨੂੰ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਦਾ ਸਮਾਂ ਅਤੇ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 29 ਜੁਲਾਈ ਦਿਨ ਸ਼ਨੀਵਾਰ ਨੂੰ ਸੱਦੀ ਗਈ ਹੈ। ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਦਸ ਦਈਏ ਕਿ ਇਸ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਇਕ ਅਧਿਕਾਰਤ ਨੋਟਿਸ ਵੀ ਜਾਰੀ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਮਿਤੀ 27.07.2023 ਨੂੰ ਹੋਣ ਵਾਲੀ ਮੀਟਿੰਗ ਹੁਣ ਮਿਤੀ 29.07.2023 ਦਿਨ ਸਨਿੱਚਰਵਾਰ ਨੂੰ ਸਵੇਰੇ 11:30 ਵਜੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਕੈਬਨਿਟ ਮੀਟਿੰਗ 27 ਜੁਲਾਈ ਨੂੰ ਰੱਖੀ ਗਈ ਸੀ ਪਰ ਹੁਣ ਕੁਝ ਕਾਰਨਾਂ ਕਰਕੇ ਇਸ ਦੀ ਤਰੀਕ ਵਿਚ ਬਦਲਾਅ ਕੀਤਾ ਗਿਆ ਅਤੇ ਇਹ 29 ਜੁਲਾਈ ਨੂੰ ਹੋਣੀ ਤੈਅ ਹੋਈ ਹੈ।