ਦੁਨੀਆਂ ਨੂੰ ਅਲਵਿਦਾ ਕਹਿਣ ਦੇ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀ ਤਾਰੀਖ ਦਾ ਐਲਾਨ ਹੋ ਚੁੱਕਾ ਹੈ। ਦਰਅਸਲ, ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ 19 ਮਾਰਚ ਨੂੰ ਮਨਾਈ ਜਾਵੇਗੀ। ਇਸ ਦੀ ਜਾਣਕਾਰੀ ਮੂਸੇਵਾਲਾ ਦੇ ਪਰਿਵਾਰ ਨੇ ਖੁਦ ਸਾਂਝੀ ਕੀਤੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ ਬਜਾਏ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਥੇ ਦਸ ਦਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰਕੇ ਕਤਮ ਕਰ ਦਿੱਤਾ ਗਿਆ ਸੀ।