ਦਿੱਲੀ ਦੇ ਬੰਬ ਧਮਾਕਿਆਂ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅੰਮ੍ਰਿਤਸਰ ਦੀ ਜੇਲ੍ਹ ’ਚ ਬੰਦ ਬੰਦੀ ਸਿੰਘ ਗੁਰਦੀਪ ਸਿੰਘ ਖਹਿਰਾ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ। ਦਸ ਦਈਏ ਕਿ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਗੁਰਦੀਪ ਸਿੰਘ ਖਹਿਰਾ 2 ਮਹੀਨੇ ਲਈ ਪੈਰੋਲ ‘ਤੇ ਬਾਹਰ ਆ ਗਏ ਹਨ। ਦਸ ਦਈਏ ਕਿ ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।
ਦਸਣਯੋਗ ਹੈ ਕਿ ਗੁਰਦੀਪ ਸਿੰਘ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦੇ ਰਹਿਣ ਵਾਲੇ ਹਨ ਅਤੇ ਉਹਨਾਂ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਹਨਾਂ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ।