ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ CBI ਦੇ 5 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਅਦਾਲਤ ਦੇ ਵਿਚ ਪੇਸ਼ ਹੋਏ। ਇਸ ਮੌਕੇ ਜਿਥੇ CBI ਨੇ ਸਿਸੋਦੀਆ ਦੇ 3 ਦਿਨਾਂ ਰਿਮਾਂਡ ਦੀ ਮੰਗ ਕੀਤੀ ਸੀ ਪਰ ਉਥੇ ਹੀ ਕੋਰਟ ਨੇ ਮਨੀਸ਼ ਸਿਸੋਦੀਆ ਦਾ 2 ਦਿਨਾਂ ਰਿਮਾਂਡ ਦੇ ਦਿੱਤਾ ਹੈ। ਦਸ ਦਈਏ ਕਿ ਸਿਸੋਦੀਆ ਨੂੰ ਅੱਜ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ। ਜਿਥੇ ਉਹਨਾਂ ਨੇ ਸਿਸੋਦੀਆ ਨੂੰ 6 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦਸਣਯੋਗ ਹੈ ਕਿ ਮਨੀਸ਼ ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਲਈ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਕੱਲ ਹੀ ਪਟੀਸ਼ਨ ਦਾਇਰ ਕੀਤੀ ਸੀ। ਸਿਸੋਦੀਆ ਨੇ ਪਟੀਸ਼ਨ ‘ਚ ਕਿਹਾ ਕਿ ਸੀ. ਬੀ. ਆਈ. ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਜਿਸ ਦੀ ਸੁਣਵਾਈ ਹੁਣ 10 ਮਾਰਚ ਨੂੰ ਹੋਵੇਗੀ। ਦੱਸ ਦੇਈਏ ਸਿਸੋਦੀਆ ਨੂੰ 2021-22 ਲਈ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 26 ਫਰਵਰੀ ਨੂੰ 8 ਘੰਟੇ ਦੀ ਪੁੱਛ-ਗਿੱਛ ਮਗਰੋਂ ਐਤਵਾਰ ਦੇਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ।