December 2, 2023
Crime Punjab

7 ਸਾਲਾਂ ਬੱਚੀ ਦੇ ਅਗਵਾ ਹੋਣ ਦਾ ਮਾਮਲਾ: ਮਤਰੇਈ ਮਾਂ ਹੀ ਨਿਕਲੀ ਕਾਤਲ, ਬੀਤੀ ਕੱਲ੍ਹ ਟਿਯੂਸ਼ਨ ਤੋਂ ਆਉਂਦੇ ਸਮੇਂ ਹੋਈ ਸੀ ਲਾਪਤਾ

ਬੀਤੇ ਕੱਲ੍ਹ ਅੰਮ੍ਰਿਤਸਰ ਨਜ਼ਦੀਕ ਪੈਂਦੇ ਪਿੰਡ ਰਾਮਪੁਰਾ ਤੋਂ ਇਕ 7 ਸਾਲਾਂ ਬੱਚੀ ਦੇ ਟਿਯੂਸ਼ਨ ਤੋਂ ਆਉਂਦੇ ਹੋਏ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਸੂਮ ਬੱਚੀ ਦੀ ਮਤਰੇਈ ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਸੂਮ ਬੱਚੀ ਦੀ ਮਤਰੇਈ ਮਾਂ ‘ਤੇ ਹੀ ਬੱਚੀ ਦੇ ਕਤਲ ਦੇ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਲਾਪਤਾ ਹੋਈ 7 ਸਾਲਾ ਮਾਸੂਮ ਬੱਚੀ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਰਾਮਪੁਰਾ ਵਾਸੀ ਇਕ 7 ਸਾਲਾ ਬੱਚੀ ਜੋ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰਨ ਦੀ ਗੱਲ ਸਾਹਮਣੇ ਆਈ ਸੀ। ਜਿਸ ਸੰਬੰਧੀ ਇਕ ਵੀਡੀਓ ਵੀ ਵਾਇਰਲ ਦੱਸੀ ਜਾ ਰਹੀ ਸੀ ਜਦਕਿ ਪੁਲਸ ਵਲੋਂ ਵਾਇਰਲ ਹੋਈ ਵੀਡੀਓ ਨੂੰ ਤੱਥਾਂ ਦੇ ਆਧਾਰ ਤੋਂ ਪੂਰੀ ਤਰ੍ਹਾਂ ਰਹਿਤ ਮੰਨਿਆ ਜਾ ਰਿਹਾ ਸੀ। ਤਾਜ਼ਾ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਬੱਚੀ ਨੂੰ ਰੂਹ ਕੰਬਾਊ ਮੌਤ ਦੇਣ ਵਾਲੀ ਮਤਰੇਈ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਦੀ ਮਤਰੇਈ ਮਾਂ ਵੱਲੋਂ ਉਸ ਦੇ ਮੂੰਹ ਅੱਗੇ ਸਿਰ੍ਹਾਣਾ ਰੱਖ ਕੇ ਘੋਟਣੇ ਨਾਲ ਕੁੱਟ-ਕੁੱਟ ਕੇ ਬੇਰਹਿਮ ਮੌਤ ਦਿੱਤੀ ਗਈ। ਫਿਰ ਮਤਰੇਈ ਮਾਂ ਜਿਸ ਦਾ ਨਾਂ ਜੋਤੀ ਦੱਸਿਆ ਜਾ ਰਿਹਾ ਹੈ, ਨੇ ਬਾਲਟੀ ‘ਚ ਬੱਚੀ ਦੀ ਲਾਸ਼ ਨੂੰ ਪਾ ਕੇ ਛੱਪੜ ਨੇੜੇ ਸੁੱਟ ਦਿੱਤਾ।ਬੱਚੀ ਦੀ ਲਾਸ਼ ਨੂੰ ਸੁੱਟਣ ਜਾ ਰਹੀ ਮਾਂ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ। ਕਤਲ ਕਿਉਂ ਕੀਤਾ ਗਿਆ ਫ਼ਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਨੇ ਇਕ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਪੂਰੇ ਮਾਮਲੇ ਨੂੰ ਸੁਲਝਾਇਆ ਹੈ ਅਤੇ ਬੱਚੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਮੁਲਜ਼ਮ ਮਤਰੇਈ ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਫ਼ਿਲਹਾਲ ਪੁਲਸ ਵੱਲੋਂ ਇਸ ਮਾਮਲੇ ‘ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X