ਮਾਈਨਿੰਗ ਨੂੰ ਲੈਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਸੂਬੇ ‘ਚ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ। ਤੁਹਾਨੂੰ ਦਸ ਦਈਏ ਕਿ ਹਾਈਕੋਰਟ ਨੇ ਸਖ਼ਤ ਫੈਸਲਾ ਲੈਂਦੇ ਹੋਏ ਹਾਈਕੋਰਟ ਨੇ ਇਨਵਾਇਰਮੈਂਟ ਕਲੀਅਰੈਂਸ ਬਗੈਰ ਕਿਸੇ ਵੀ ਨਿੱਜੀ ਕਾਂਟਰੈਕਟਰ ਦੇ ਮਾਈਨਿੰਗ ਕਰਨ ‘ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਬਲਾਕ-3 ‘ਚ ਚੱਲ ਰਹੀਆਂ ਮਾਈਨਿੰਗ ਸਾਈਟਾਂ ਦਾ ਮੁੱਦਾ ਅਦਾਲਤ ‘ਚ ਪੁੱਜਾ। ਅਦਾਲਤ ‘ਚ ਨਿੱਜੀ ਕਾਂਟਰੈਕਟਰ ਵੱਲੋਂ ਸਰਕਾਰ ‘ਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਲਾਏ ਗਏ।

ਨਿੱਜੀ ਕਾਂਟਰੈਕਟਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਨਵਾਇਰਮੈਂਟ ਕਲੀਅਰੈਂਸ ਕਾਂਟਰੈਕਟਰ ਦੇ ਹੀ ਨਾਂ ‘ਤੇ ਹੈ ਅਤੇ ਸਰਕਾਰ ਦੇ ਨਾਂ ‘ਤੇ ਇਨਵਾਇਰਮੈਂਟ ਕਲੀਅਰੈਂਸ ਕਰਨ ਦਾ ਕੰਮ ਅਜੇ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਰਹੀ ਹੈ।
ਹਾਈਕੋਰਟ ਨੇ ਅੱਜ ਸਾਫ਼ ਕੀਤਾ ਕਿ ਜਦੋਂ ਤੱਕ ਸਰਕਾਰ ਦੇ ਨਾਂ ‘ਤੇ ਮਾਈਨਿੰਗ ਸਾਈਟਾਂ ਦੀ ਇਨਵਾਇਰਮੈਂਟ ਕਲੀਅਰੈਂਸ ਨਹੀਂ ਹੋ ਜਾਂਦੀ, ਉਦੋਂ ਤੱਕ ਨਿੱਜੀ ਕਾਂਟਰੈਕਟਰ ਕਿਸੇ ਵੀ ਮਾਈਨਿੰਗ ਸਾਈਟਾਂ ‘ਤੇ ਮਾਈਨਿੰਗ ਨਹੀਂ ਕਰੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...