ਪੰਜਾਬ ‘ਚ ਅਧਿਆਪਕਾਂ ਨੂੰ ਮਿਲੇਗਾ 7ਵੇਂ ਤਨਖਾਹ ਕਮਿਸ਼ਨ ਦਾ ਲਾਭ, ਸਰਕਾਰ ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਹੋਇਆ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ UGC 7ਵਾਂ ਤਨਖਾਹ ਕਮਿਸ਼ਨ ਲਾਗੂ ਕਰ ਦਿੱਤਾ ਹੈ। ਅਧਿਆਪਕਾਂ ਦੀ ਇਹ ਮੰਗ ਪਿਛਲੇ 6 ਸਾਲਾਂ ਤੋਂ ਲਟਕ ਰਹੀ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ। ਤੁਹਾਨੂੰ ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਦਿੱਤੀ ਜਾਵੇਗੀ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਸੂਬੇ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇਸ ਨੂੰ ਸੂਬਾ ਸਰਕਾਰ ਦਾ ‘ਵੱਡਾ’ ਕਦਮ ਕਰਾਰ ਦਿੱਤਾ, ਜੋ ਪਿਛਲੇ ਛੇ ਸਾਲਾਂ ਤੋਂ ਲਟਕ ਰਿਹਾ ਸੀ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਇਸ ਫੈਸਲੇ ਨਾਲ ਅਧਿਆਪਕਾਂ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਤੋਂ ਇਲਾਵਾ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਅਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਮਨੋਰੰਜਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਸੋਧੇ ਹੋਏ ਤਨਖਾਹ ਢਾਂਚੇ ਤਹਿਤ ਅਧਿਆਪਕ ਸਾਂਝੇ ਤੌਰ ‘ਤੇ 280 ਕਰੋੜ ਰੁਪਏ ਘਰ ਲੈ ਜਾਣਗੇ। ਪੰਜਾਬ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, ਫੰਡ ਦੀ ਵੰਡ ਜਾਂ ਸੋਧੀ ਹੋਈ ਤਨਖਾਹ ਸਰਕਾਰੀ ਖਜ਼ਾਨੇ ਵਿੱਚੋਂ ਜਾਰੀ ਕੀਤੀ ਜਾਵੇਗੀ। ਗੈਸਟ ਟੀਚਰਾਂ ਅਤੇ ਪਾਰਟ ਟਾਈਮ ਲੈਕਚਰਾਰਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਨਾਲ ਛੁੱਟੀ ਦਾ ਲਾਭ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...