ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ਤੋਂ ਵਾਪਸ ਪਰਤ ਆਏ ਹਨ ਅਤੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਉਹਨਾਂ ਨੇ ਇਕ ਵਾਰ ਫਿਰ ਵਿਦੇਸ਼ ਤੋਂ ਪਰਤ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਛੋਟੇ-ਛੋਟੇ ਭ੍ਰਿਸ਼ਟ ਲੋਕਾਂ ਨੂੰ ਸਾਹਮਣੇ ਲਿਆ ਰਹੀ ਹੈ ਪਰ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਨੂੰ ਲੀਕ ਕਰਨ ਵਾਲਿਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਵਿਧਾਇਕ ਸੁੱਤੇ ਪਏ ਹਨ। ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਇੱਕ ਵਾਰ ਫਿਰ ਚੁੱਕੇ ਸਵਾਲ ਹਨ। ਉਹਨਾਂ ਕਿਹਾ ਕਿ ਯੂਕੇ ‘ਚ ਇਕ ਐਨਆਰਆਈ ਵਿਅਕਤੀ ਨੇ ਕਿਹਾ ਕਿ ਉਹ 2 ਦਿਨ ਪਹਿਲਾਂ ਪੰਜਾਬ ਗਿਆ ਸੀ, ਉਥੇ ਜਾ ਕੇ ਉਸਨੇ ਮੋਬਾਇਲ ਰਿਚਾਰਜ ਕਰਵਾਇਆ ਅਤੇ ਕੁਝ ਦੇਰ ਬਾਅਦ ਹੀ ਉਸਨੂੰ 10 ਲੱਖ ਰੁਪਏ ਦੀ ਫਿਰੌਤੀ ਲਈ ਇਕ ਕਾਲ ਆ ਗਈ, ਉਹ ਉਸੇ ਦਿਨ ਵਿਦੇਸ਼ ਵਾਪਸ ਚਲਾ ਗਿਆ, ਪੰਜਾਬ ਦੇ ਅਜਿਹੇ ਹਾਲਾਤ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਥਾਣਿਆਂ ’ਤੇ ਹਮਲਾ ਸ਼ੁਰੂ ਕਰ ਦਿੱਤੇ ਹਨ। ਸਰਕਾਰ ਤੇ ਮੰਤਰੀ ਕੋਈ ਵੀ ਆਪਣਾ ਮੂੰਹ ਖੋਲ੍ਹਣ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਉਹ ਯੂਕੇ ਤੋਂ ਵਾਪਸ ਆਏ ਹਨ। ਉੱਥੇ ਜੋ ਵੀ ਉਨ੍ਹਾਂ ਨੂੰ ਮਿਲਿਆ ਸਭ ਨੇ ਪੁੱਛਿਆ ਕਿ ਪੰਜਾਬ ਨੂੰ ਕੀ ਹੋ ਗਿਆ ਹੈ?
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ 12 ਹਜ਼ਾਰ 500 ਪਿੰਡ ਹਨ, ਜੇਕਰ 5 ਗ੍ਰਾਮ ਇੱਕ ਪਿੰਡ ਵਿੱਚ ਚਿੱਟੇ ਦੀ ਖਪਤ ਹੁੰਦੀ ਹੈ ਤਾਂ ਪੂਰੇ ਪੰਜਾਬ ਵਿੱਚ ਢਾਈ ਕੁਇੰਟਲ ਚਿੱਟਾ ਵਿਕਦਾ ਹੈ, ਇਸ ਲਈ ਸਰਕਾਰਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿੱਥੋਂ ਆਇਆ। ਉਨ੍ਹਾਂ ਇੱਕ ਵਾਰ ਫਿਰ ਕਿਹਾ ਕਿ ਅਪਰਾਧੀਆਂ ਨੂੰ ਗੋਲੀ ਦਾ ਜਵਾਬ ਗੋਲੀ ਨਾਲ ਦੇਣਾ ਚਾਹੀਦਾ ਹੈ।