ਇਕ ਵਾਰ ਫਿਰ ਤੋਂ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਤੇ ਗੈਂਗਸਟਰ ਵਿਚਾਲੇ ਵੱਡਾ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ‘ਚ ਹੋਇਆ। ਜਿਸ ਗੈਂਗਸਟਰ ਨਾਲ ਪੁਲਸ ਮੁਕਾਬਲਾ ਹੋਇਆ ਹੈ , ਉਹ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਥਾਣਾ ਪੁਲਸ ਨੇ ਜਦੋਂ ਨਾਕੇ ‘ਤੇ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਵੀ ਉਸ ‘ਤੇ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਦੇ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਜ਼ਖ਼ਮੀ ਗੁਰਪਿਆਰ ਸਿੰਘ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।