ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਦੌਰਾਨ ਐਮ.ਪੀ. ਸੰਤੋਖ ਸਿੰਘ ਚੌਧਰੀ ਦੀ ਹੋਈ ਮੌਤ ਕਾਰਨ ਉਹਨਾਂ ਦੇ ਸਨਮਾਨ ‘ਚ ਯਾਤਰਾ’ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਦਿੱਤੀ ਗਈ ਜਾਣਕਾਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਐਤਵਾਰ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਨਾਲ ਹੀ ਇਸ ਸਬੰਧ ਵਿਚ ਕਾਂਗਰਸ ਦੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਵਲੋਂ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਜਿਸ ਵਿਚ ਉਹਨਾਂ ਕਿਹਾ ਕਿ ਪੰਜਾਬ ਦੇ ਸੰਸਰ ਮੈਂਬਰ, ਵਰਿਸ਼ਠ ਨੇਤਾ, ਸਾਡੇ ਸਾਥੀ ਸੰਤੋਖ ਸਿੰਘ ਚੌਧਰੀ ਦਾ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਅਸੀ ਤੁਰੰਤ ਯਾਤਰਾ ਨੂੰ ਰੋਕ ਦਿੱਤਾ ਅਤੇ 24 ਘੰਟਿਆ ਲਈ ਇਹ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਐਤਵਾਰ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਲੋਹੜੀ ਦੇ ਤਿਉਹਾਰ ਮਗਰੋਂ ਰਾਹੁਲ ਗਾਂਧੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ਨੀਵਾਰ ਸਵੇਰੇ ਯਾਤਰਾ ਸ਼ੁਰੂ ਕੀਤੀ ਗਈ ਸੀ। ਦੱਸਣਯੋਗ ਹੈ ਕਿ ਲੋਹੜੀ ਦੇ ਤਿਉਹਾਰ ਮਗਰੋਂ ਰਾਹੁਲ ਗਾਂਧੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ਨੀਵਾਰ ਸਵੇਰੇ ਯਾਤਰਾ ਸ਼ੁਰੂ ਕੀਤੀ ਗਈ ਸੀ। ਇਸ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਵੀ ਰਾਹੁਲ ਗਾਂਧੀ ਦੇ ਨਾਲ ਚੱਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।