SYL ਵਿਵਾਦ ਨੂੰ ਲੈ ਕੇ ਅੱਜ SC ’ਚ ਅਹਿਮ ਸੁਣਵਾਈ, ਅੱਜ ਆਵੇਗਾ ਫ਼ੈਸਲਾ

ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ SYL ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੈ।  ਲੰਮੇ ਸਮੇਂ ਤੋਂ ਇਸ ਮੁੱਦੇ ‘ਤੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਰਿਪੋਰਟ ਰੱਖੀ ਜਾਵੇਗੀ। ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੋਹਾਂ ਪੱਖਾਂ ਨੂੰ ਸੁਣਿਆ ਜਾਵੇਗਾ। ਇਸ ਤੋਂ ਬਾਅਦ ਹੀ ਕਿਸੇ ਨਤੀਜੇ ‘ਤੇ ਪਹੁੰਚਿਆ ਜਾਵੇਗਾ। ਹਾਲਾਂਕਿ ਬੀਤੀ 4 ਜਨਵਰੀ ਨੂੰ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੇ ਦਫ਼ਤਰ ‘ਚ ਬੈਠਕ ਹੋਈ ਸੀ। ਇਹ ਬੈਠਕ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਸੀ, ਜੋ ਕਿ ਬੇਨਤੀਜਾ ਰਹੀ।

ਇਸ ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਫ਼ ਤੌਰ ‘ਤੇ ਕਿਹਾ ਗਿਆ ਕਿ ਮਾਮਲਾ ਸੁਪਰੀਮ ਕੋਰਟ ਵਿਚ ਹੈ ਅਤੇ ਸੁਪਰੀਮ ਕੋਰਟ ਹੀ ਤੈਅ ਕਰੇਗਾ। ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਓਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਸੀ ਕਿ SYL ਬਣਨੀ ਚਾਹੀਦੀ ਹੈ। ਪੰਜਾਬ ਇਸ ਮੁੱਦੇ ਦੇ ਹੱਲ ਲਈ ਤਿਆਰ ਨਹੀਂ ਹੈ। ਹਰਿਆਣਾ ਨੂੰ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿਚ 6 ਸਤੰਬਰ 2022 ਨੂੰ ਸੁਣਵਾਈ ਹੋਈ ਸੀ। ਇਹ ਮਾਮਲਾ ਸੁਪਰੀਮ ਕੋਰਟ ਵਿਚ ਹੀ ਰਿਹਾ, ਜਿਸ ਤੋਂ ਬਾਅਦ ਅੱਜ ਯਾਨੀ ਇਕ ਵਾਰ ਫਿਰ ਇਸ ਮਾਮਲੇ ਦੀ ਸੁਣਵਾਈ ਹੈ।

1966 ਵਿਚ ਪੰਜਾਬ ਤੋਂ ਵੱਖ ਹੋ ਕੇ ਹਰਿਆਣਾ ਬਣਨ ਨਾਲ ਸਤਲੁਜ-ਯਮੁਨਾ ਲਿੰਕ ਦਾ ਵਿਵਾਦ ਵੀ ਪੈਦਾ ਹੋਇਆ। ਸਤਲੁਜ ਨੂੰ ਯਮੁਨਾ ਨਾਲ ਜੋੜਨ ਲਈ 1982 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਦੌਰਾਨ ਨਹਿਰ ਦੀ ਉਸਾਰੀ ਵੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਇਸ ਦੀ ਸ਼ੁਰੂਆਤ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਤੋਂ ਕੀਤੀ। ਇਸ ਤਹਿਤ 214 ਕਿਲੋਮੀਟਰ ਲੰਬੀ ਨਹਿਰ ਬਣਾਈ ਜਾਣੀ ਹੈ। ਨਹਿਰ ਦਾ 122 ਕਿਲੋਮੀਟਰ ਹਿੱਸਾ ਪੰਜਾਬ ਵਿਚ ਹੈ ਅਤੇ ਬਾਕੀ 92 ਕਿਲੋਮੀਟਰ ਹਰਿਆਣਾ ‘ਚ ਬਣਨਾ ਹੈ। ਹਾਲਾਂਕਿ ਦੋਹਾਂ ਸੂਬਿਆਂ ਵਿਚਾਲੇ ਵਿਵਾਦ ਕਾਰਨ ਇਹ ਯੋਜਨਾ ਦਹਾਕਿਆਂ ਤੋਂ ਲਟਕ ਰਹੀ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਅਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਇਹ ਮਾਮਲਾ ਅਜੇ ਵੀ ਠੰਡੇ ਬਸਤੇ ’ਚ ਹੈ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

LEAVE A REPLY

Please enter your comment!
Please enter your name here

Share post:

Popular

More like this
Related

ਖਾਲਿਸਤਾਨ ਪੱਖੀ ਸੋਚ ਰੱਖਣ ਕਰਕੇ ਰੰਜੀਵ ਕੁਮਾਰ ਵਾਸਨ ‘ਤੇ ਹਮਲੇ ਦੀ ਕੋਸ਼ਿਸ਼, ਪਹਿਲਾਂ ਵੀ ਹੋ ਚੁੱਕੇ ਹਨ ਹਮਲੇ

ਚੰਡੀਗੜ੍ਹ: ਖਾਲਿਸਤਾਨੀ ਪੱਖੀ ਸੋਚ ਰੱਖਣ ਵਾਲੇ ਰੰਜੀਵ ਕੁਮਾਰ ਵਾਸਨ...

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...