ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੈਪਟਨ ਦੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਜੋ ਚਰਚਾਵਾਂ ਚਲ ਰਹੀਆਂ ਸੀ ਉਸ ’ਤੇ ਬਿਆਨ ਦਿੰਦਿਆਂ ਉਹਨਾਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਹੈ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਉਹ ਮੈਨੂੰ ਜਿੱਥੇ ਭੇਜਣਾ ਚਾਹੁੰਦੇ ਹਨ ਮੈਂ ਉਥੇ ਜਾਣ ਲਈ ਤਿਆਰ ਹਾਂ।
ਦਰਅਸਲ, ਛੱਤਰਪਤੀ ਸ਼ਿਵਾਜੀ ਮਹਾਰਾਜ ‘ਤੇ ਭਗਤ ਸਿੰਘ ਕੋਸ਼ਿਆਰੀ ਦੇ ਬਿਆਨ ਤੋਂ ਬਾਅਦ ਹੀ ਉਨ੍ਹਾਂ ਨੂੰ ਹਟਾਉਣ ਦੀ ਮੰਗ ਉੱਠ ਰਹੀ ਹੈ। ਇਸਦੇ ਨਾਲ ਹੀ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਆਪਣਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਗਲਾ ਰਾਜਪਾਲ ਬਣਨ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਇਸ ਤੋਂ ਪਹਿਲਾਂ ਕੈਪਟਨ ਦਾ ਨਾਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੀ ਚਰਚਾ ‘ਚ ਆਇਆ ਸੀ, ਹਾਲਾਂਕਿ ਬਾਅਦ ‘ਚ ਭਾਜਪਾ ਨੇ ਪੱਛਮੀ ਬੰਗਾਲ ਦੇ ਰਾਜਪਾਲ ਰਹੇ ਜਗਦੀਪ ਧਨਖੜ ਨੂੰ ਉਮੀਦਵਾਰ ਬਣਾ ਦਿੱਤਾ ਸੀ।