ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਆਗਮਨ ਪੂਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀ ਸਿੱਖਿਆ ਨਾਲ ਜੀਵਨ ਦੀ ਸੇਧ ਲੈਣ ਦੀ ਗੱਲ ਕਹੀ। ਇਸ ਤੋਂ ਇਲਾਵਾ ਸੀ.ਐਮ. ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਾਵਾਂਗੇ। ਪੰਜਾਬ ਵਿਚ ਸਰਕਾਰੀ ਸਕੂਲਾਂ ਵਿਚ ਹਰ ਤਰ੍ਹਾਂ ਦੀ ਆਧੁਨਿਕ ਸਿੱਖਿਆ ਦਿੱਤੀ ਜਾਵੇਗੀ।
ਪਿਛਲੀਆਂ ਸਰਕਾਰਾਂ ‘ਤੇ ਤਿੱਖੇ ਸ਼ਬਦੀ ਹਮਲੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਇੰਦਾ ਬਣ ਚੁੱਕਿਆ ਹੈ ਕਿ ਇਥੇ ਗ਼ਰੀਬਾਂ ਨੂੰ ਆਪਣੇ ਹੀ ਲੁੱਟ ਰਹੇ ਹਨ। ਅੱਜ ਹਰ ਵਿਅਕਤੀ ਟੈਕਸ ਦੇ ਹੇਠਾਂ ਦੱਬਿਆ ਹੋਇਆ ਹੈ। ਹਰ ਵਿਅਕਤੀ ਸੁੱਤਾ ਹੋਇਆ ਵੀ ਇਥੇ ਟੈਕਸ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਿਸਟ ਬਣਾ ਕੇ ਦਿਓ ਮੈਂ ਵਿਕਾਸ ਕਰਾਵਾਂਗਾ। ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਜੋ ਅਸੀਂ ਕਰ ਨਹੀਂ ਸਕਦੇ, ਉਹ ਕਹਿੰਦੇ ਹੀ ਨਹੀਂ ਹਾਂ।