ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਚੁੱਕੇ ਸਵਾਲ

HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਸ਼ਾਨੇ ‘ਤੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਆ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਰੀਵਿਊ ਪਟੀਸ਼ਨ ਰੱਦ ਕਰਨ ਦਾ ਸੁਆਗਤ ਕੀਤਾ ਉਥੇ ਹੀ ਉਹਨਾਂ ਨੇ ਹਰਿਆਣਾ SGPC ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਲੈਕੇ ਕਈ ਸਾਰੇ ਸਵਾਲ ਚੁੱਕੇ ਹਨ।

ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ੳਹਨਾਂ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਉਡੀਕ ਕਰ ਰਹੀ ਹੈ ਕੇ ਮਹੰਤ ਕਰਮਜੀਤ ਸਿੰਘ ਕਦੋਂ ਗੁਰਦੁਆਰਿਆਂ ਦੀ ਸੇਵਾ-ਸੰਭਾਲ ਹਰਿਆਣੇ ਦੀਆਂ ਸਿੱਖ ਸੰਗਤਾਂ ਨੂੰ ਲੈ ਕੇ ਦਿੰਦੇ ਹਨ ਤਾਂ ਕਿ ਹਰਿਆਣੇ ਦੀਆਂ ਸਿੱਖ ਸੰਗਤਾਂ ਆਪਣੇ ਗੁਰਦੁਆਰਿਆਂ, ਗੁਰਧਾਮਾਂ ਦੀ ਸੇਵਾ-ਸੰਭਾਲ ਖ਼ੁਦ ਕਰ ਸਕਣ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਮਹੰਤ ਕਰਮਜੀਤ ਸਿੰਘ ਦੀ ਬਾਦਲ ਦਲ ਨਾਲ ਪੁਰਾਣੀ ਸਾਂਝ ਹੈ ਤੇ ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਾਹੀਂ ਹਰਿਆਣਾ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਬਣਾ ਕੇ ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਬਣਵਾਇਆ ਹੈ, ਇਸ ਲਈ ਉਹ ਗੁਰਦੁਆਰਿਆਂ ਦੀ ਸੇਵਾ-ਸੰਭਾਲ ਸ਼੍ਰੋਮਣੀ ਕਮੇਟੀ ਤੋਂ ਲੈਣਾ ਹੀ ਨਹੀਂ ਚਾਹੁੰਦਾ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਦੋ ਮਹੀਨੇ ਨਵੀਂ ਕਮੇਟੀ ਬਣੀ ਨੂੰ ਹੋ ਗਏ ਹਨ ਪਰ ਅਜੇ ਤਕ ਨਵੇਂ ਇਕ ਵੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਹੀਂ ਲਿਆ ਗਿਆ, ਜਿਸ ਤੋਂ ਸਾਫ਼ ਹੈ ਕਿ ਬਾਦਲ ਦਲ ਤੇ ਮਹੰਤ ਦੀ ਮਿਲੀਭੁਗਤ ਚੱਲ ਰਹੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਜੇਕਰ ਮਹੰਤ ਕਰਮਜੀਤ ਸਿੰਘ ਨੂੰ ਬਾਦਲ ਦਲ ਨਾਲ ਬਹੁਤਾ ਪਿਆਰ ਹੈ ਤਾਂ ਅਸਤੀਫ਼ਾ ਦੇ ਕੇ ਪਾਸੇ ਹੋਵੇ, ਹਰਿਆਣਾ ਦੀਆਂ ਸਿੱਖ ਸੰਗਤਾਂ ਆਪਣੇ ਗੁਰਧਾਮਾਂ ਦਾ ਪ੍ਰਬੰਧ ਖ਼ੁਦ ਸੰਭਾਲ ਲੈਣਗੀਆਂ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...