ਇਸ ਵੇਲੇ ਦੀ ਵੱਡੀ ਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ’ਚ ਲਿਆ ਗਿਆ ਹੈ। ਫਿਲਹਾਲ ਉਹ ਵਿਜੀਲੈਂਸ ਦੀ ਕਸਟਡੀ ’ਚ ਹੈ। ਜ਼ਿਕਰਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ’ਚ ਵਿਜੀਲੈਂਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਰਿਸ਼ਵਤ ਲੈਣ ਦਾ ਵੀ ਦੋਸ਼ ਲੱਗਾ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ’ਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਐੱਨ.ਓ.ਸੀ. ਜਾਰੀ ਕਰਨ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦਾ ਵੀ ਦੋਸ਼ ਹੈ।