ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਆਂਦੀ ਜਾ ਰਹੀ ਨਵੀਂ ਖੇਤੀਬਾੜੀ ਸਕੀਮ, ਕਿਸਾਨਾਂ ਤੋਂ ਲਏ ਜਾਣਗੇ ਸੁਝਾਅ

ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ‘ਚ ਇਕ ਨਵੀਂ ਖੇਤੀਬਾੜੀ ਨੀਤੀ ਬਣਾਈ ਜਾਵੇਗੀ ਜਿਸ ਵਿਚ ਸਰਕਾਰ ਕਿਸਾਨਾਂ ਦੀ ਸਲਾਹ ਲਵੇਗੀ। ਇਸ ਬਾਰੇ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਲੁਧਿਆਣਾ ‘ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਇਸ ‘ਚ ਕਿਸਾਨ ਖ਼ੁਦ ਹੀ ਸੁਝਾਅ ਦੇਣਗੇ ਕਿ ਉਹ ਕੀ ਚਾਹੁੰਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਾਂਗ ਕਿਸਾਨਾਂ ਲਈ ਤਾਨਾਸ਼ਾਹ ਕਾਨੂੰਨ ਨਹੀਂ, ਸਗੋਂ ਕਿਸਾਨਾਂ ਦੀ ਸਲਾਹ ਨਾਲ ਕਿਸਾਨ ਨੀਤੀ ਬਣਾਵਾਂਗੇ। ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਲੁਧਿਆਣਾ ‘ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮਿਲਣੀ ਕੀਤੀ ਜਾ ਰਹੀ ਹੈ।

ਇਸ ਮਿਲਣੀ ਦੌਰਾਨ ਸਰਕਾਰ, ਕਿਸਾਨ ਅਤੇ ਵਿਗਿਆਨੀ ਆਪਸ ‘ਚ ਗੱਲਬਾਤ ਕਰਕੇ ਸੁਝਾਅ ਦੇਣਗੇ। ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ‘ਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਤਜ਼ਰਬੇਕਾਰ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ, ਜੋ ਕਿ ਖੇਤੀਬਾੜੀ ਅਤੇ ਖੇਤੀਬਾੜੀ ਸਹਾਇਕ ਕਿੱਤਿਆਂ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਦੀ ਭਰਪੂਰ ਜਾਣਕਾਰੀ ਰੱਖਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਖੇਤੀਬਾੜੀ ਕਲੱਬਾਂ, ਐਸੋਸੀਏਸ਼ਨਾਂ ਦੇ ਮੈਂਬਰ ਵੀ ਇਸ ਮਿਲਣੀ ਦਾ ਹਿੱਸਾ ਬਣਨਗੇ।

ਉਨ੍ਹਾਂ ਦੱਸਿਆ ਕਿ ਇਸ ਮਿਲਣੀ ‘ਚ ਸੈਲਫ ਹੈਲਪ ਗਰੁੱਪਾਂ, ਸਹਿਕਾਰੀ ਸੁਸਾਇਟੀਆਂ ਨਾਲ ਸਬੰਧਿਤ ਕਿਸਾਨ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ। ਨਾਲ ਹੀ ਦਸ ਦਈਏ ਕਿ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...