ਜ਼ਮਾਨਤ ਮਿਲਣ ਤੋਂ ਬਾਅਦ ਅੱਜ ਬਰਨਾਲਾ ਜੇਲ੍ਹ ‘ਚੋਂ ਰਿਹਾਅ ਹੋਣਗੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਬਰ-ਜ਼ਿਨਾਹ ਮਾਮਲੇ ਸਮੇਤ 16 ਹੋਰ ਮਾਮਲਿਆਂ ਵਿੱਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਬੈਂਸ ਅੱਜ ਦੁਪਹਿਰ ਕਰੀਬ 12 ਵਜੇ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਦਸ ਦਈਏ ਕਿ ਬੈਂਸ ਦੇ ਜੇਲ੍ਹ ਤੋਂ ਰਿਹਾਅ ਹੋਣ ਦੀ ਖ਼ਬਰ ਨਾਲ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਸੀ। ਦਸਣਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ‘ਚ ਸਿਫ਼ਟ ਕੀਤਾ ਗਿਆ ਸੀ ।

ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹੁਣ ਇਹ ਤਾਂ ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਂਸ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਜਾਂ ਆਪਣੀ ਪਾਰਟੀ (ਲੋਕ ਇਨਸਾਫ ਪਾਰਟੀ) ਨੂੰ ਮਜ਼ਬੂਤ ​​ਕਰਨ ਲਈ ਕੋਈ ਕਦਮ ਚੁੱਕਦੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...