ਚੰਡੀਗੜ੍ਹ ਪੁਲਿਸ ਦਾ ਐਕਸ਼ਨ, ਮੋਰਚੇ ਦੌਰਾਨ ਚੰਡੀਗੜ੍ਹ ‘ਚ ਝੜਪ ਕਰਨ ਵਾਲਿਆਂ ਦੀ ਤਸਵੀਰਾਂ ਕੀਤੀਆਂ ਜਨਤਕ, ਪਛਾਣ ਕਰਨ ਵਾਲੇ ਨੂੰ ਮਿਲੇਗਾ ਇਨਾਮ

ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਰਹੇ ਪ੍ਰਦਰਸ਼ਨਕਾਰੀਆਂ ਦੀ ਲੰਘੇ ਬੁੱਧਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਮੋਰਚੇ ਦੇ ਆਗੂਆਂ ‘ਤੇ ਪਰਚਾ ਦਰਜ ਕੀਤਾ ਗਿਆ। ਇਸ ਦੌਰਾਨ ਹੁਣ ਚੰਡੀਗੜ੍ਹ ਪੁਲਿਸ ਨੇ ਉਹਨਾਂ ਨਾਲ ਝੜਪ ਕਰਨ ਵਾਲਿਆਂ ਦੀ ਪਛਾਣ ਕਰ ਲਈ ਹੈ। ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ।  

ਫੋਟੋਆਂ ਸਾਂਝੀਆਂ ਕਰਕੇ ਪੁਲਿਸ ਨੇ ਲੋਕਾਂ ਤੋਂ ਮਦਦ ਮੰਗੀ ਹੈ। ਇਸ ਦੌਰਾਨ ਪੁਲਿਸ ਨੇ ਕਿਹਾ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਤੋਂ ਹੋਵੇ ਤਾਂ ਉਹ ਦੀ ਇਸ ਦੀ ਜਾਣਕਾਰੀ firno.63@gmail.com ਅਤੇ WhatsApp ਨੰਬਰ 9875984001 ‘ਤੇ ਜਾਣਕਾਰੀ ਸਾਂਝੀ ਕਰਨ। ਇਸ ਦੌਰਾਨ ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦਿੱਤਾ।

ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਕੌਮੀ ਇਨਸਾਫ਼ ਵਿੱਚ ਸ਼ਾਮਲ ਲੋਕਾਂ ਦੀ ਅਤੇ ਪੁਲਿਸ ਮੁਲਾਜ਼ਮਾਂ ਦੀ ਆਪਸ ਵਿੱਚ ਝੜਪ ਹੋਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਿਹਾ ਸੀ ਕਿ 12 ਖਾਲਿਸਤਾਨ ਪੱਖੀ ਜਥੇਬੰਦੀਆਂ ਦੇ ਸਮਰਥਕਾਂ ਨੇ ਵੀ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ, ਸੈਕਟਰ 52-53 ਦੇ ਬੈਰੀਅਰ ‘ਤੇ ਹਿੰਸਾ ਦਾ ਸਹਾਰਾ ਲੈ ਕੇ ਚੰਡੀਗੜ੍ਹ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈਆਂ। ਚੰਡੀਗੜ੍ਹ ਪੁਲਿਸ ਨੇ ਇਸ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜ਼ਿੰਮੇਵਾਰ ਦੱਸਿਆ ਹੈ। ਪਹਿਲੇ ਦਿਨ ਲਾਠੀਚਾਰਜ ਦੇ ਹੁਕਮ ਨਾ ਮਿਲਣ ਤੋਂ ਬਾਅਦ ਬੈਕਫੁੱਟ ‘ਤੇ ਚਲੀ ਗਈ ਚੰਡੀਗੜ੍ਹ ਪੁਲਸ ਵੀਰਵਾਰ ਤੋਂ ਪੂਰੀ ਤਾਕਤ ਨਾਲ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...