ਪਟਿਆਲਾ ‘ਚ PSPCL ਦੇ ਇੰਜੀਨਿਅਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਇਕ ਅਹਿਮ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਸੂਬੇ ਵਿੱਚ ਕੁੱਲ 38,175 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਲਈ ਇਹ ਬਹੁਤ ਵੱਡੀ ਖੁਸ਼ਖਬਰੀ ਹੈ ਕਿਉਂਕਿ ਕੁੱਲ 243148 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਵੀ ਭਰੋਸਾ ਦਿੱਤਾ ਕਿ ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟਮੈਂਟ ਸਮਿਟ ਪੰਜਾਬ ਪ੍ਰੋਗਰਾਮ ਵਿੱਚ ਵੱਡੇ ਉਦਯੋਗਪਤੀ ਆਉਣਗੇ। ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਲਈ ਸਿੰਗਲ ਵਿੰਡੋ ਸਿਸਟਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਨਿਵੇਸ਼ ਲਈ ਜ਼ਮੀਨ ਖਰੀਦਣ ਵਾਲੇ ਨੂੰ 10 ਦਿਨਾਂ ਦੇ ਅੰਦਰ ਸਾਰੇ NOC ਮਿਲ ਜਾਣਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜਿਹੜੇ ਉਦਯੋਗ ਪਹਿਲਾਂ ਪੰਜਾਬ ਵਿੱਚ ਸਨ ਪਰ ਸੂਬੇ ਵਿੱਚੋਂ ਚਲੇ ਗਏ ਸਨ, ਉਨ੍ਹਾਂ ਨੂੰ ਵੀ ਸੂਬੇ ਵਿੱਚ ਵਾਪਸ ਲਿਆਂਦਾ ਜਾਵੇਗਾ।