ਲੁਧਿਆਣਾ ਵਿਜੀਲੈਂਸ ਕੋਲ ਹੁਣ ਸਟਰੀਟ ਲਾਈਟ ਘਪਲੇ ਦੀ ਫਾਈਲ ਖੁੱਲ੍ਹ ਗਈ ਹੈ। ਇਸ ਦੌਰਾਨ ਵਿਜੀਲੈਂਸ ਨੇ ਸਖ਼ਤ ਕਾਰਵਾਈ ਕਰਦਿਆਂ 60-65 ਲੱਖ ਦੇ ਹੋਏ ਸਟਰੀਟ ਲਾਈਟ ਘੁਟਾਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਰਹੇ ਸੰਦੀਪ ਸੰਧੂ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਵਿਖੇ ਬੁਲਾਇਆ। ਇਸ ਦਰਮਿਆਨ ਸੰਦੀਪ ਸੰਧੂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ ਹੈ। ਕਰੀਬ 2 ਘੰਟੇ ਚੱਲੀ ਪੁੱਛਗਿੱਛ ਦੌਰਾਨ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ ਹੈ।
ਇਸ ਮਾਮਲੇ ‘ਚ ਹੁਣ ਤੱਕ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ‘ਤੇ ਬਾਹਰ ਆਏ ਸੰਧੂ ਤੋਂ ਅੱਜ ਘੁਟਾਲਿਆਂ ਬਾਰੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ਦੌਰਾਨ ਲਾਈਟਿੰਗ ਠੇਕੇਦਾਰ ਗੌਰਵ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸੰਧੂ ਸਵੇਰੇ 10 ਵਜੇ ਦੇ ਕਰੀਬ ਪਹੁੰਚਿਆ ਸੀ ਅਤੇ ਉਸ ਤੋਂ ਬਾਅਦ ਡੀਐਸਪੀ ਪੱਧਰ ਦੇ ਅਧਿਕਾਰੀ ਵੱਲੋਂ 2 ਘੰਟੇ ਤੱਕ ਪੁੱਛਗਿੱਛ ਕੀਤੀ ਗਈ।