ਆਪਣੀ ਬਾਕਮਾਲ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ਵਾਲੇ ਮਸ਼ਹੂਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ (Amritpal Chotu) ਦਾ ਦੇਹਾਂਤ ਹੋ ਗਿਆ ਹੈ। ਕਲਾਕਾਰ ਦੇ ਮੌਤ ਦੀ ਜਾਣਕਾਰੀ PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰਹੇ।”
ਦੱਸ ਦੇਈਏ ਕਿ ਅੰਮ੍ਰਿਤਪਾਲ ਛੋਟੂ ਕਈ ਵੱਡੇ ਫਿਲਮੀ ਸਿਤਾਰਿਆਂ ਨਾਲ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੇ ਹਨ। ਉਨ੍ਹਾਂ ਨੇ ਆਪਣੇ ਕਾਮੇਡੀਅਨ ਕਿਰਦਾਰ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਮਰਹੂਮ ਕਲਾਕਾਰ ਕਈ ਪੰਜਾਬੀ ਫਿਲਮਾਂ ਵਿੱਚ ਆਪਣੇ ਕਿਰਦਾਰ ਦਾ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੇ ਹਨ। ਖਾਸ ਗੱਲ ਇਹ ਹੈ ਕਿ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ। ਉਨ੍ਹਾਂ ਨੇ ਕਈ ਬਾਲੀਵੁੱਡ ਅਤੇ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਸੀ।