ਜਿਥੇ ਦੇਸ਼ ਭਰ ਵਿਚ ਸਾਰੇ ਦੇਸ਼ ਵਾਸੀਆਂ ਵਲੋਂ ਅੱਜ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਸੀ.ਐਮ. ਭਗਵੰਤ ਸਿੰਘ ਮਾਨ ਵੱਲੋਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ… ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ…
ਦੱਸਣਯੋਗ ਹੈ ਕਿ ਸੰਗਤਾਂ ਵਲੋਂ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਿਵ ਮੰਦਰਾਂ ‘ਚ ਸ਼ਿਵਰਾਤਰੀ ਦੀਆਂ ਬਹੁਤ ਪਹਿਲਾਂ ਹੀ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਮੰਦਰਾਂ ਨੂੰ ਖ਼ਾਸ ਰੂਪ ‘ਚ ਸਜਾਇਆ ਜਾਂਦਾ ਹੈ। ਲੋਕ ਸ਼ਿਵਰਾਤਰੀ ਦੇ ਵਰਤ ਰੱਖ ਕੇ ਅਤੇ ਸ਼ਿਵ-ਭੋਲੇ ਦੀ ਪੂਜਾ ਕਰਕੇ ਇਹ ਤਿਉਹਾਰ ਮਨਾਉਂਦੇ ਹਨ।