ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ ਉਸਦੇ ਨਤੀਜੇ ਤੁਹਾਡੇ ਸਾਹਮਣੇ ਹਨ। NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਹਨ। ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੇ ਮਾਮਲੇ ’ਤੇ ਸੂਬੇ ’ਚ ਇਕ ਸਾਲ ਤੋਂ ਵੀ ਘੱਟ ਸਮੇਂ ’ਚ ‘ਆਪ’ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਹੁਣ ਲੋਕਾਂ ਸਾਹਮਣੇ ਆਉਣ ਲੱਗੇ ਹਨ। ਉਹਨਾਂ ਨੇ ਐੱਨ. ਸੀ. ਬੀ. (ਨੈਸ਼ਨਲ ਕ੍ਰਾਈਮ ਬਿਊਰੋ) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕਿ ਪੰਜਾਬ ਲਈ ਸ਼ੁਭ ਸੰਕੇਤ ਹਨ। ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ।