ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਨੇ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ADGP LK ਯਾਦਵ ਦੀ ਅਗਵਾਈ ਵਾਲੀ SIT ਨੇ ਪੇਸ਼ ਕੀਤੀ ਸੱਤ ਹਜ਼ਾਰ ਪੰਨਿਆ ਦੀ ਚਾਰਜਸ਼ੀਟ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ, ਉਸ ਸਮੇਂ ਦੇ ਡੀ.ਜੀ.ਪੀ. ਰਹੇ ਸੁਮੇਧ ਸੈਣੀ ਅਤੇ ਐੱਸ.ਪੀ. ਚਰਨਜੀਤ ਸਿੰਘ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਪ੍ਰਾਪਤ ਹੋਈ ਹੈ।
ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਦੋਵੇਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਬੇਅਦਬੀ ਦੀਆਂ 3 ਘਟਨਾਵਾਂ ਦੀ ਲੜੀ ‘ਤੇ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਵੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਦੇ ਦੋਸ਼ ‘ਚ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਬਿਨਾਂ ਹੇਠ ਲਿਖੇ ਮੁਲਜ਼ਮਾਂ ਦੇ ਨਾਂਅ ਵੀ ਸ਼ਾਮਿਲ ਕੀਤੇ ਗਏ ਹਨ…..
– ਆਈਜੀ ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ)
– ਡੀਆਈਜੀ ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ)
-ਮਨਤਾਰ ਸਿੰਘ ਬਰਾੜ ਸਾਬਕਾ ਅਕਾਲੀ ਵਿਧਾਇਕ ਕੋਟਕਪੁਰਾ
– ਐਸ.ਐਚ.ਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਛੁਪਾਉਣਾ)
– ਐਸ.ਐਸ.ਪੀ ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣਾ/ ਤੋੜ-ਮਰੋੜ ਕੇ ਤੱਥਾਂ ਨੂੰ ਛੁਪਾਉਣਾ)
– ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ)