‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ। ਅਜਨਾਲਾ ਥਾਣੇ ਬਾਹਰ ਹੋਈ ਖੂਨੀ ਝੜਪ ਕਾਰਨ ਹੁਣ ਸਰਕਾਰ ਨੇ ਉਹਨਾ ‘ਤੇ ਵੱਡੀ ਕਾਰਵਾਈ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਦੇ ਵਿਚ ਬੈਨ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਸੀ, ਪਰ ਬਾਅਦ ਵਿਚ ਮੁੜ ਤੋਂ ਚਲਾ ਦਿੱਤਾ ਗਿਆ ਸੀ, ਇਥੇ ਦਸਣਯੋਗ ਹੈ ਕਿ ਸਾਲ 2022 ਵਿਚ ਪਹਿਲਾਂ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਸੀ।
ਦਸ ਦਈਏ ਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ। ਨਾਲ ਹੀ ਬੀਤੇ ਦਿਨ DGP ਪੰਜਾਬ ਨੇ ਪ੍ਰੈਸ ਕਾਨਫਰੰਸ ਕਰ ਅਜਨਾਲਾ ਘਟਨਾ ਨੂੰ ਇਕ ਮੰਦਭਾਗੀ ਘਟਨਾਂ ਕਰਾਰ ਦਿੱਤਾ ਸੀ ‘ਤੇ ਅਜਨਾਲਾ ਘਟਨਾ ਦੌਰਾਨ ਪੁਲਿਸ ਮੁਲਾਜ਼ਮਾ ‘ਤੇ ਹਮਲਾ ਕਰਨ ਵਾਲਿਆ ਉਤੇ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ। ਜਦੋਂ ਇਸ ਗੱਲ ਬਾਰੇ ਅਮ੍ਰਿਤਪਾਲ ਨੂੰ ਦੱਸਿਆ ਗਿਆ ਤਾਂ ਉਸ ਨੇ ਕਿਹਾ ਕਿ ਇਹ ਮਾਮਲਾ ਇਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਫਿਰ ਤੋਂ ਪ੍ਰਦਰਸ਼ਨ ਹੋਣਗੇ। ਇਹ ਉਮੀਦ ਜਤਾਈ ਜਾ ਰਹੀ ਹੈ ਕਿ ਮਾਹੌਲ ਹੋਰ ਖ਼ਰਾਬ ਨਾ ਹੋਵੇ ਇਸ ਲਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ