ਵੱਡੀ ਖ਼ਬਰਃ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇੰਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਭ੍ਰਿਸ਼ਟਾਚਾਰ ਅਤੇ ਆਬਕਾਰੀ ਨੀਤੀ ਵਿੱਚ ਧਾਂਦਲੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾਂ ਹੀ ਨਹੀਂ ਦਿੱਲੀ ਦੇ ਸਿਹਤ ਮੰਤਰੀ ਸਤੇੰਦਰ ਜੈਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਹਨਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਇਥੇ ਦਸ ਦਈਏ ਕਿ ਦਿੱਲੀ ਦੇ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਸਟੇਜ ‘ਤੇ ਦਖਲ ਨਹੀਂ ਦੇ ਸਕਦਾ। ਇਸ ਦੇ ਨਾਲ ਹੀ ਅਦਾਲਤ ਨੇ ਸਿਸੋਦੀਆ ਨੂੰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਉਹ ਇਸ ਮਾਮਲੇ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੇ। ਸਿਸੋਦੀਆ ਨੇ ਪਟੀਸ਼ਨ ਵਾਪਸ ਲੈਣ ਦੀ ਗੱਲ ਕਹੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਮਾਮਲਾ ਦਿੱਲੀ ‘ਚ ਹੋਇਆ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਸਿਰਫ਼ ਸੁਪਰੀਮ ਕੋਰਟ ਹੀ ਆਓ, ਤੁਸੀਂ ਹਾਈ ਕੋਰਟ ਵੀ ਜਾ ਸਕਦੇ ਹੋ।

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੇ ਵਕੀਲ ਨੂੰ ਕਿਹਾ ਕਿ ਤੁਹਾਡੇ ਕੋਲ ਕਾਨੂੰਨੀ ਵਿਕਲਪ ਹੈ, ਤੁਸੀਂ ਕੋਸ਼ਿਸ਼ ਕਰ ਸਕਦੇ ਹੋ। ਤੁਸੀਂ ਹਾਈ ਕੋਰਟ ਵਿੱਚ ਅਪੀਲ ਕਰ ਸਕਦੇ ਹੋ। ਤੁਹਾਨੂੰ ਸੁਪਰੀਮ ਕੋਰਟ ਵਿੱਚ ਆਉਣ ਦੀ ਕੀ ਲੋੜ ਹੈ? ਤੁਹਾਡੇ ਕੋਲ ਹੋਰ ਕਾਨੂੰਨੀ ਵਿਕਲਪ ਹਨ, ਉਹਨਾਂ ਦੀ ਵਰਤੋਂ ਕਰੋ। ਜਸਟਿਸ ਨਰਸਿਮਹਨ ਨੇ ਕਿਹਾ ਕਿ ਜੇਕਰ ਕੋਈ ਮਾਮਲਾ ਦਿੱਲੀ ਵਿੱਚ ਹੈ ਤਾਂ ਇਸਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਸਾਰੇ ਕਾਨੂੰਨੀ ਵਿਕਲਪ ਛੱਡ ਕੇ ਸਿੱਧੇ ਸੁਪਰੀਮ ਕੋਰਟ ਵਿੱਚ ਆ ਜਾਓ।

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੇ ਵਕੀਲ ਨੂੰ ਕਿਹਾ ਕਿ ਤੁਹਾਨੂੰ ਦਿੱਲੀ ਹਾਈ ਕੋਰਟ ਵਿੱਚ ਅਪੀਲ ਕਰਨ ਦਾ ਅਧਿਕਾਰ ਹੈ। ਇਸ ‘ਤੇ ਸਿਸੋਦੀਆ ਦੇ ਵਕੀਲ ਸਿੰਘਵੀ ਨੇ ਕਿਹਾ ਕਿ ਅਦਾਲਤ ਨੇ ਆਪਣੇ ਫੈਸਲਿਆਂ ‘ਚ ਸਪੱਸ਼ਟ ਕੀਤਾ ਹੈ ਕਿ ਲੋਕਾਂ ਦੀ ਨਿੱਜੀ ਆਜ਼ਾਦੀ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮਨੀਸ਼ ਸਿਸੋਦੀਆ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ‘ਤੇ ‘ਆਪ’ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪਾਰਟੀ ਨੇ ਕਿਹਾ ਹੈ ਕਿ ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ। ਅਸੀਂ ਹਾਈ ਕੋਰਟ ਜਾਵਾਂਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...