ਪੰਜਾਬ ਦੇ ਕਈ ਅਹਿਮ ਅਤੇ ਭੱਖਦੇ ਮੁੱਦਿਆਂ ਨੂੰ ਲੈਕੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹਈ। ਇਹ ਮੀਟਿੰਗ ਦਿੱਲੀ ਵਿਖੇ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਚ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਸਰਹੱਦਾਂ ਤੋਂ ਆਉਣ ਵਾਲੇ ਡਰੋਨ ਅਤੇ ਨਸ਼ਾ ਤਸਕਰੀ ‘ਤੇ ਵੀ ਚਰਚਾ ਕੀਤੀ ਗਈ ਹੈ। ਇਸਦੀ ਜਾਣਕਾਰੀ ਸੀ.ਐਮ. ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ ‘ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ ਗਈ ਹੈ। ਨਾਲ ਹੀ ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ ਗਿਆ ਹੈ। ਨਾਲ ਹੀ ਉਹਨਾ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਕਾਨੂੰਨ ਵਿਵਸਥਾ ਦੇ ਮਸਲੇ ‘ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ।