ਸਿੱਖਿਆ ਵਿਭਾਗ ’ਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਏ ਗਏ TET ਦੇ ਪੇਪਰ ਵਿਚ ਵੱਡੀ ਅਣਗਹਿਲੀ ਨਿਕਲ ਕੇ ਸਾਹਮਣੇ ਆਈ ਹੈ। ਪ੍ਰਸ਼ਨ ਪੱਤਰ ਦੇ ਵਿਚ ਹੀ ਉਹਨਾਂ ਦੇ ਉੱਤਰ ਲੀਕ ਕਰ ਦਿੱਤੇ ਗਏ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪ੍ਰਸ਼ਨ ਪੱਤਰ ਵਿਚ ਹੀ ਉੱਤਰ ਹਾਈਲਾਈਟ ਕੀਤੇ ਗਏ ਅਤੇ 4 ਆਪਸ਼ਨ ‘ਚੋਂ ਉੱਤਰ ਨੂੰ ਬੋਲਡ ਕੀਤਾ ਗਿਆ ਜਿਸ ਤੋਂ ਬਾਅਦ ਪੇਪਰ ਵਾਲੀ ਥਾਂ ‘ਤੇ ਵੱਡਾ ਹੰਗਾਮਾ ਹੁੰਦਾ ਵਿਖਾਈ ਦਿੱਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਂਚ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਅਨ ਵੀ ਸਾਹਮਣੇ ਆ ਚੁੱਕਾ ਹੈ। ਉਹਨਾਂ ਕਿਹਾ ਹੈ ਕਿ ਅਜਿਹੀਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ “ਪੇਪਰ ਲੀਕ ਹੋਣਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ, ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਪੰਜਾਹ ਦੇ TET ਦੇ ਪੇਪਰ ‘ਚ ਹੋਈਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।”