‘ਵਾਰਿਸ ਪੰਜਾਬ ਦੇ’ ਜਥੇਬੰਦੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰਨ ਲਈ ਪੁਲਿਸ ਲਗਾਤਾਰ ਉਸਦੇ ਸਮਰਥਕਾਂ ਨੂੰ ਹਿਰਾਸਤ ਵਿਚ ਲੈਕੇ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਦੇ ਕੁਝ ਸਾਥੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜੇ ਗਏ ਹਨ। ਜਿੰਨਾ ਵਿਚ ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਵੀ ਸ਼ਾਮਲ ਹੈ। ਹੁਣ ਇਸ ਮਾਮਲੇ ਦੇ ਵਿਚ ਨਵਾਂ ਮੋੜ ਆ ਚੁੱਕਾ ਹੈ ਜਦੋਂ ਪੁਲਿਸ ਦੀ ਕਾਰਵਾਈ ਵਿਰੁੱਧ ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ ਨੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ।
ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਮੰਗ ਕੀਤੀ ਕਿ ਉਸ ਦੇ ਪਤੀ ਨੂੰ ਅਸਾਮ ਵਿੱਚ ‘ਗ਼ੈਰਕਾਨੂੰਨੀ ਹਿਰਾਸਤ’ ਵਿੱਚੋਂ ਛੁਡਾਇਆ ਜਾਵੇ। ਦਸ ਦਈਏ ਕਿ ਦਲਜੀਤ ਕਲਸੀ ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਨਐਸਏ ਲਾਇਆ ਗਿਆ ਹੈ। ਕਲਸੀ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਵਿਚੋਂ ਹੈ। ਹਾਸਲ ਜਾਣਕਾਰੀ ਮੁਤਾਬਕ ਹਾਈਕੋਰਟ ਦੇ ਬੈਂਚ ਵੱਲੋਂ 28 ਮਾਰਚ ਨੂੰ ਇਸ ਮਾਮਲੇ ’ਤੇ ਸੁਣਵਾਈ ਕੀਤੀ ਜਾਵੇਗੀ। ਇਸੇ ਦਿਨ ਹੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਸਬੰਧੀ ਪਾਈ ਗਈ ਹੈਬੀਅਸ ਕੋਰਪਸ ਅਰਜ਼ੀ ’ਤੇ ਵੀ ਸੁਣਵਾਈ ਹੋਵੇਗੀ।