ਵਿਦੇਸ਼ਾਂ ‘ਚ ਬੈਠੇ ‘ਵਾਂਟਿੰਡ’ ਗੈਂਗਸਟਰਾਂ ਦੀ ਸੂਚੀ ਹੋਈ ਜਾਰੀ, ਮੂਸੇਵਾਲਾ ਦਾ ਕਾਤਲ ਗੋਲਡੀ ਬਰਾੜ ਦਾ ਨਾਮ ਟਾਪ ‘ਤੇ

ਵਿਦੇਸ਼ਾਂ ‘ਚ ਬੈਠੇ ਖਤਰਨਾਕ ਗੈਂਗਸਟਰ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤ ਦੇ ਗ੍ਰਹਿ ਮੰਤਰਾਲਾ ਨੇ ਸਖ਼ਤ ਕਦਮ ਚੁੱਕਿਆ ਹੈ।  ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ ਖ਼ਤਰਨਾਕ ਗੈਂਗਸਟਰਾਂ ਦੀ ਇਕ ਸੂਚੀ ਤਿਆਰ ਕੀਤੀ ਹੈ। ਮੀਡੀਆ ਰਿਪੋਰਟ ਅਨੁਸਾਰ ਮੰਤਰਾਲੇ ਦੇ ਦਸਤਾਵੇਜਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਾਰੀ ਕੀਤੀ ਗਈ ਲਿਸਟ ਵਿਚ 28 ਵਾਂਟੇਡ ਗੈਂਗਸਟਰ ਹਨ, ਜਿਨ੍ਹਾਂ ’ਤੇ ਕਤਲ, ਜ਼ਬਰਨ-ਵਸੂਲੀ ਦੇ ਮਾਮਲੇ ਦਰਜ ਹਨ। ਗ੍ਰਹਿ ਮੰਤਰਾਲਾ ਦੀ ਸੂਚੀ ਅਨੁਸਾਰ ਗੈਂਗਸਟਰਾਂ ’ਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਟਾਪ ’ਤੇ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ ਦਾ ਅਮਰੀਕਾ ’ਚ ਹੋਣ ਦਾ ਸ਼ੱਕ ਹੈ। ਉਸ ਨੇ ਪੰਜਾਬ ਦੀ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਦੇ ਨਾਲ ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਪਲਾਨ ਤਿਆਰ ਕੀਤਾ ਸੀ। ਉਸ ਦੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਸੰਚਾਲਕ ਲਖਬੀਰ ਸਿੰਘ ਉਰਫ ਲੰਡਾ ਦੇ ਨਾਲ ਸਿੱਧੇ ਸਬੰਧ ਪਾਏ ਗਏ ਹਨ, ਜੋ ਮੋਹਾਲੀ ਅਤੇ ਤਰਨਤਾਰਨ ’ਚ ਆਰ. ਪੀ. ਜੀ. ਹਮਲਿਆਂ ਦਾ ਮੁਲਜ਼ਮ ਹੈ।

ਟਾਰਗੈੱਟ ਕਿਲਿੰਗ ਦਾ ਮੁਲਜ਼ਮ ਅਮਰੀਕਾ ’ਚ ਸੂਚੀ ’ਚ ਸ਼ਾਮਲ ਇਕ ਹੋਰ ਗੈਂਗਸਟਰ ਅਨਮੋਲ ਬਿਸ਼ਨੋਈ ਉਰਫ ਸੂਰਜ ਹੈ, ਜਿਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਵੀ ਚਾਰਜਸ਼ੀਟ ਕੀਤਾ ਹੈ। ਕਿਹਾ ਜਾਂਦਾ ਹੈ ਕਿ ਉਹ ਅਮਰੀਕਾ ’ਚ ਲੁਕਿਆ ਹੋਇਆ ਹੈ। ਉਸ ’ਤੇ ਭਾਰਤ ’ਚ ਅੱਤਵਾਦ ਫੈਲਾਉਣ ਅਤੇ ਪ੍ਰਸਿੱਧ ਸਮਾਜਿਕ ਅਤੇ ਧਾਰਮਿਕ ਨੇਤਾਵਾਂ, ਫਿਲਮੀ ਸਿਤਾਰਿਆਂ, ਗਾਇਕਾਂ ਅਤੇ ਵਪਾਰੀਆਂ ਦੀ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਲਈ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਗਿਆ ਹੈ। ਐੱਨ. ਆਈ. ਏ. ਮੁਤਾਬਕ ਪਾਕਿਸਤਾਨ ਨਾਲ ਸਬੰਧਾਂ ਤੋਂ ਇਲਾਵਾ ਉਸ ’ਤੇ ਕੈਨੇਡਾ, ਨੇਪਾਲ ਅਤੇ ਹੋਰ ਦੇਸ਼ਾਂ ’ਚ ਸਥਿਤ ਖਾਲਿਸਤਾਨ ਸਮਰਥਕ ਤੱਤਾਂ ਦੇ ਸੰਪਰਕ ’ਚ ਹੋਣ ਦਾ ਵੀ ਦੋਸ਼ ਹੈ।

ਹੋਰ ਖ਼ਤਰਨਾਕ ਗੈਂਗਸਟਰਾਂ ’ਚ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਸਚਿਨ ਥਾਪਨ, ਗੁਰਜੰਟ ਸਿੰਘ ਉਰਫ ਜੰਟਾ, ਰੋਮੀ ਹਾਂਗਕਾਂਗ ਅਤੇ ਹੋਰ ਸ਼ਾਮਲ ਹਨ। ਸੂਚੀ ’ਚ ਸ਼ਾਮਲ ਗੈਂਗਸਟਰਾਂ ’ਚ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਵੀ ਸ਼ਾਮਲ ਹੈ, ਜਿਸ ਦੇ ਟਿਕਾਣਿਆਂ ’ਤੇ ਪਿਛਲੇ ਸਾਲ ਐੱਨ. ਆਈ. ਏ. ਨੇ ਹਥਿਆਰਾਂ ਦੀ ਸਮੱਗਲਿੰਗ ਅਤੇ ਨਾਰਕੋ ਅੱਤਵਾਦ, ਟਾਰਗੈੱਟ ਕਿਲਿੰਗ, ਜਬਰਨ ਵਸੂਲੀ, ਅਗਵਾਹ ਅਤੇ ਹੋਰ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਲਈ ਛਾਪਾ ਮਾਰਿਆ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...