ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਹਿਲੀ ਵਾਰ ਰਾਹਲ ਤੇ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ

ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲੇ। ਇਹ ਮੁਲਾਕਾਤ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੀਤੀ ਹੈ।ਨਵਜੋਤ ਸਿੰਘ ਸਿੱਧੂ ਨੇ ਇਸ ਮੁਲਾਕਾਤ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਅਤੇ ਇਸ ਮੁਲਾਕਾਤ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

ਨਵਜੋਤ ਸਿੰਘ ਸਿੱਧੂ ਨੇ ਅੱਜ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ । ਇਨ੍ਹਾਂ ਕਾਂਗਰਸੀ ਆਗੂਆਂ ਵਿਚਾਲੇ ਇੱਕ ਘੰਟੇ ਤੋਂ ਵੱਧ ਮੀਟਿੰਗ ਕੀਤੀ ਗਈ । ਅਤੇ ਇਸ ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਦੇਸ਼ ਦੀ ਸਥਿਤੀ ‘ਤੇ ਚਰਚਾ ਕੀਤੀ ਗਈ।ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਸਿੱਧੂ ਦੀ ਇਹ ਮੀਟਿੰਗ ਚੋਣ ਹਾਰਨ ਅਤੇ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੀਤੀ ਗਈ ਹੈ ।ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ  ਗਾਂਧੀ ਦੇ ਨਾਲ ਨਵਜੋਤ ਸਿੰਘ ਸਿੱਧੂ ਦੀ ਇਹ ਮੁਲਾਕਾਤ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...