ਕੋਰੋਨਾਂ ਦੇ ਮੁੜ ਤੋਂ ਵੱਧਦੇ ਕੇਸਾਂ ਵਿਚਕਾਰ ਜਿਥੇ ਸੂਬਾਂ ਸਰਕਾਰ ਨਵੀਆਂ ਐਡਵਾਈਜ਼ਰੀਜ਼ ਜਾਰੀ ਕਰ ਰਹੀਆਂ ਹਨ। ਉਥੇ ਹੀ ਇਸ ਮੁੱਦੇ ‘ਤੇ ਹੁਣ ਪੰਜਾਬ ਦੀ ਮਾਨ ਸਰਕਾਰ ਵੀ ਅਲਰਟ ਹੁੰਦੀ ਵਿਖਾਈ ਦੇ ਰਹੀ ਹੈ। ਇਸ ਦਰਮਿਆਨ ਸੀ.ਐਮ. ਪੰਜਾਬ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਹਸਪਤਾਲਾਂ ’ਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਨਾਲ ਹੀ ਉਹਨਾਂ ਸਪਸ਼ਟ ਕੀਤਾ ਹੈ ਕਿ ਪੰਜਾਬ ’ਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ’ਚ ਹੈ ਤੇ ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿੱਚ ਹੈ..ਕੋਈ ਵੀ ਮਰੀਜ਼ ਵੈੰਟੀਲੇਟਰ ਤੇ ਨਹੀਂ ਹੈ। ਹਸਪਤਾਲਾਂ ਵਿੱਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ,ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ।