ਸੀ.ਐਮ. ਪੰਜਾਬ ਭਗਵੰਤ ਮਾਨ ਨੇ ਭਰੇ ਸਟੇਜ ਤੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੱਚੇ ਮਕਾਨਾਂ ਵਾਲਿਆਂ ਨੂੰ ਪੱਕੇ ਮਕਾਨ ਬਣਾ ਕੇ ਦੇਵੇਗੀ। ਮੁੱਖ ਮੰਤਰੀ ਨੇ ਇਹ ਐਲਾਨ ਬੁੱਧਵਾਰ ਨੂੰ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਹੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿਹਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੇ ਘਰ ਬਾਲਿਆਂ ਵਾਲੀਆਂ ਛੱਤਾਂ ਹਨ ਜਾਂ ਡਿੱਗਣ ਵਾਲੀਆਂ ਹਨ, ਉਨ੍ਹਾਂ ਨੂੰ ਅਸੀਂ ਪੱਕੇ ਘਰ ਬਣਾ ਕੇ ਦੇਵਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ। ਤੁਹਾਡੇ ਤੇ ਸਾਡੇ ਦੁੱਖ-ਸੁੱਖ ਸਾਰੇ ਸਾਂਝੇ ਹਨ।
ਦਸ ਦਈਏ ਕਿ ਮੁੱਖ ਮੰਤਰੀ ਮਾਨ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਨਿਹਾਲਗੜ੍ਹ ’ਚ ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੌਕਰੀਆਂ ਦੇ ਰਹੇ ਹਾਂ। ਕਿਸੇ ਮੰਤਰੀ ਜਾਂ ਵਿਧਾਇਕ ਦੀ ਕੋਈ ਸਿਫਾਰਿਸ਼ ਨਹੀਂ। ਮੇਰੇ ਪਿੰਡ ਦੇ ਤਿੰਨ ਮੁੰਡਿਆਂ ਨੂੰ ਮੈਂ ਨਿਯੁਕਤੀ ਪੱਤਰ ਵੰਡੇ ਤੇ ਮੈਨੂੰ ਪੱਤਰ ਵੰਡਣ ਵਾਲੇ ਦਿਨ ਉਨ੍ਹਾਂ ਬਾਰੇ ਪਤਾ ਲੱਗਿਆ। ਅਸੀਂ ਪਹਿਲਾਂ ਵਾਲਿਆਂ ਵਾਂਗ ਕੋਈ ਸਿਫਾਰਸ਼ਾਂ ‘ਤੇ ਭਰਤੀ ਨਹੀਂ ਕਰਨੀ ਸਗੋਂ ਮੈਰਿਟ ‘ਤੇ ਭਰਤੀ ਹੋਵੇਗੀ।