ਜੰਮੂ-ਕਸ਼ਮੀਰ ਦੇ ਵਿਚ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ। ਜਿਥੇ ਇਕ ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕੰਢੀ ਜੰਗਲ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਅਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ‘ਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ ਸੀ ਉਥੇ ਹੀ ਦੂਜੇ ਪਾਸੇ ਬਾਰਾਮੂਲਾ ਦੇ ਕਰਹਾਮਾ ਕੁੰਜਰ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਹੋਰ ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ।
ਦਰਅਸਲ ਰਾਜੌਰੀ ਇਲਾਕੇ ‘ਚ 3 ਮਈ ਤੋਂ ਤਲਾਸ਼ੀ ਮੁਹਿੰਮ ਚੱਲ ਰਹੀ ਹੈ, ਜਿਸ ਤੋਂ ਬਾਅਦ ਕੱਲ੍ਹ (4 ਮਈ) ਨੂੰ ਅੱਤਵਾਦੀਆਂ ਨੇ ਘਾਤ ਲਗਾ ਕੇ ਧਮਾਕਾ ਕਰ ਦਿੱਤਾ ਸੀ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਫਿਲਹਾਲ ਇਸ ਇਲਾਕੇ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਹਮਲਾ ਅਜਿਹੇ ਸਮੇਂ ਹੋਇਆ ਜਦੋਂ ਪਾਕਿਸਤਾਨ, ਚੀਨ ਸਮੇਤ ਕਈ ਦੇਸ਼ਾਂ ਦੇ ਵਿਦੇਸ਼ ਮੰਤਰੀ ਐਸਸੀਓ ਦੀ ਬੈਠਕ ਲਈ ਭਾਰਤ ‘ਚ ਮੌਜੂਦ ਸਨ। ਇਸ ਲਈ ਇਸ ਨੂੰ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਸੁਰੱਖਿਆ ਬਲਾਂ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਇਹ ਅੱਤਵਾਦੀ ਪੁੰਛ ‘ਚ ਫੌਜ ਦੇ ਟਰੱਕ ‘ਤੇ ਹੋਏ ਹਮਲੇ ‘ਚ ਸ਼ਾਮਲ ਸਨ। ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਧਮਾਕੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ।