ਜੇਲ੍ਹ ਤੋਂ ਬਾਹਰ ਆਏ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਹਾਈਕੋਰਟ ਨੇ ਬੀਤੇ ਦਿਨੀ ਦਿੱਤੀ ਸੀ ਰੈਗੂਲਰ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬੀਤੀ ਸ਼ਾਮ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਜੇਲ੍ਹ ਤੋਂ ਬਾਹਰ ਆਏ ਹਨ। ਧਰਮਸੋਤ ਨੇ ਕਿਹਾ ਕਿ ਜੋ ਮੇਰੇ ‘ਤੇ ਪੰਜਾਬ ਸਰਕਾਰ ਵੱਲੋਂ ਵੱਧ ਜਾਇਦਾਦ ਮਾਮਲਾ ਦਰਜ ਕੀਤਾ ਸੀ ਉਸਨੂੰ ਲੈਕੇ ਮੈਨੂੰ ਜੁਡੀਸ਼ਲ ‘ਤੇ ਪੂਰਾ ਭਰੋਸਾ ਸੀ ਜਿਸ ਕਰਕੇ ਅੱਜ ਜ਼ਮਾਨਤ ਮਿਲੀ ਹੈ। ਧਰਮਸੋਤ ਨੇ ਹੋਰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਮੈਂ ਜੇਲ੍ਹ ਵਿੱਚ ਰਿਹਾ ਹਾਂ ਮੈਂ ਰਲ-ਮਿਲ ਕੇ ਅੰਦਰ ਰਿਹਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ 64 ਕਰੋੜ ਸਕਾਲਰਸ਼ਿਪ ਘੁਟਾਲੇ ਦੇ ਅਰੋਪਾ ਬਾਰੇ ਵੀ ਕੁਝ ਵੀ ਬੋਲਣ ਤੋਂ ਮਨ੍ਹਾ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਧਰਮਸੋਤ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਜਿਸ ’ਤੇ ਅਦਾਲਤ ਨੇ ਪਿਛਲੇ 2 ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ। ਤੁਹਾਨੂੰ ਦੱਸ ਦੇਈਏ ਇਸ ਤੋਂ ਪਹਿਲਾਂ 5 ਮਾਰਚ ਨੂੰ ਧਰਮਸੋਤ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ। ਹਾਈਕੋਰਟ ਨੇ ਬੁੱਧਵਾਰ ਨੂੰ ਦੁਪਹਿਰ ਉਨ੍ਹਾਂ ਦੀ ਜ਼ਮਾਨਤ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਫਿਰ ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...