ਕਰਨਾਟਕ ਨੂੰ ਮਿਲਿਆ ਆਪਣਾ ਨਵਾਂ ਮੁੱਖ ਮੰਤਰੀ, ਸਿੱਧਰਮਈਆ ਨੇ ਦੂਜੀ ਵਾਰ ਸੀ.ਐਮ. ਵਜੋਂ ਚੁੱਕੀ ਸਹੁੰ

ਅੱਜ ਕਰਨਾਟਕ ਨੂੰ ਆਪਣਾ ਨਵਾਂ ਮੁੱਖ ਮੰਤਰੀ ਮਿਲ ਚੁੱਕਾ ਹੈ। ਦਸ ਦਈਏ ਕਿ ਹਾਲ ਹੀ ਵਿਚ ਹੋਈਆਂ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਜਿੱਤ ਤੋਂ ਬਾਅਦ ਸਿੱਧਰਮਈਆ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਡੀ.ਕੇ ਸ਼ਿਵਕੁਮਾਰ ਨੇ ਡਿਪਟੀ ਸੀ.ਐਮ. ਵਜੋਂ ਸਹੁੰ ਚੁੱਕੀ। ਦਸ ਦਈਏ ਕਿ ਸਿੱਧਰਮਈਆ ਦੂਜੀ ਵਾਰ ਕਰਨਾਟਕ ਦੇ ਸੀ.ਐਮ. ਬਣੇ ਹਨ।  ਇਸ ਦੌਰਾਨ ਕੈਬਨਿਟ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਗਈ ਹੈ। 

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਬੈਂਗਲੁਰੂ ਪਹੁੰਚੇ। ਹਵਾਈ ਅੱਡੇ ‘ਤੇ ਡੀ. ਕੇ ਸ਼ਿਵਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਓਧਰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਵਿਧਾਇਕ ਪ੍ਰਿਯੰਕਾ ਖੜਗੇ, ਡਾਕਟਰ ਜੀ ਪਰਮੇਸ਼ਵਰ ਅਤੇ ਡੀਕੇ ਸ਼ਿਵਕੁਮਾਰ ਦੇ ਭਰਾ ਸੰਸਦ ਮੈਂਬਰ ਡੀਕੇ ਸੁਰੇਸ਼ ਬੈਂਗਲੁਰੂ ਦੇ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਸਮਾਗਮ ਵਾਲੀ ਥਾਂ ਪੁੱਜੇ।  ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਆਏ ਸਨ। ਕਾਂਗਰਸ ਨੇ 135, ਭਾਜਪਾ ਨੇ 66 ਅਤੇ ਜਨਤਾ ਦਲ ਸੈਕੂਲਰ (ਜੇ. ਡੀ. ਐਸ) ਨੇ 19 ਸੀਟਾਂ ਜਿੱਤੀਆਂ ਹਨ। ਕਾਂਗਰਸ ‘ਚ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਨੂੰ ਲੈ ਕੇ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਟਕਰਾਅ ਕਈ ਦਿਨਾਂ ਤੱਕ ਜਾਰੀ ਰਿਹਾ। ਹਾਲਾਂਕਿ ਹਾਈਕਮਾਂਡ ਵੱਲੋਂ ਕਈ ਦਿਨਾਂ ਦੀ ਮੀਟਿੰਗ ਅਤੇ ਮਨਾਉਣ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਸਹਿਮਤੀ ਬਣ ਸਕੀ।

ਸਹੁੰ ਚੁੱਕਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਅੱਠ ਵਿਧਾਇਕ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕੀ। ਮੈਂ ਵੀ ਇਸ ਵਿਚ ਹਿੱਸਾ ਲੈਣ ਲਈ ਉੱਥੇ ਪਹੁੰਚਿਆ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਕਰਨਾਟਕ ਵਿਚ ਨਵੀਂ ਸਰਕਾਰ ਹੈ, ਇਕ ਮਜ਼ਬੂਤ ​​ਸਰਕਾਰ ਹੈ। ਇਸ ਨਾਲ ਕਰਨਾਟਕ ਦਾ ਵਿਕਾਸ ਹੋਵੇਗਾ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਚੰਗਾ ਮਾਹੌਲ ਬਣੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...