ਕੇਂਦਰ ਦੇ ਆਰਡੀਨੈਂਸ ਖਿਲਾਫ਼ ਮੁਹਿੰਮ ਸ਼ੁਰੂ ਕਰਨ ਲਈ ਬੀਤੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕੋਲਕਾਤਾ ਵਿਖੇ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਉਹ ਮੰਗਲਵਾਰ ਸ਼ਾਮ ਮੁੰਬਈ ਪਹੁੰਚੇ। ਦੋਵੇਂ ਆਗੂ ਇੱਥੇ ਰਾਸ਼ਟਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਤੇ ਸ਼ਿਵਸੈਨਾ (ਯੂ.ਬੀ.ਟੀ.) ਪ੍ਰਧਾਨ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ।
ਬੁੱਧਵਾਰ ਦੁਪਹਿਰ ਨੂੰ ਕੇਜਰੀਵਾਲ, ਭਗਵੰਤ ਮਾਨ ਤੇ ਆਪ ਦੇ ਹੋਰ ਆਗੂ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ ‘ਤੇ ਮੁਲਾਕਾਤ ਕਰਨਗੇ ਤੇ ਵੀਰਵਾਰ ਨੂੰ ਯਸ਼ਵੰਤਰਾਓ ਚੌਹਾਨ ਕੇਂਦਰ ਵਿਚ ਦੁਪਹਿਰ ਤਿੰਨ ਵਜੇ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਦਿੱਲੀ ਵਿਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਦੇਸ਼ ਪੱਧਰੀ ਦੌਰੇ ਤਹਿਤ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।