ਮੈਂ ਪਾਗਲ ਹਾਂ ਕਿਉਂਕਿ ਮੈਂ ਚਿੱਟੇ ਕਾਰਨ ਲੋਕਾਂ ਦੇ ਘਰਾਂ ‘ਚ ਸੱਥਰ ਨਹੀਂ ਵਿੱਛਣ ਦਿੱਤੇ.. ਪਾਗਲ ਕਹੇ ਜਾਣ ‘ਤੇ ਮਾਨ ਦਾ ਬਾਦਲ ਨੂੰ ਜਵਾਬ

ਇਕ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਗਲ ਕਿਹਾ ਗਿਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਇਸ ਮਾਮਲੇ ‘ਚ ਤਿੱਖਾ ਸ਼ਬਦੀ ਵਾਰ ਕੀਤਾ ਹੈ ਅਤੇ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ ਦਿੱਤਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦਾ ਇਤਿਹਾਸ ਹੀ ਨਹੀਂ ਪਤਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਕਹਿੰਦੇ ਸੀ ਕਿ ਪੰਜਾਬ ‘ਚ ਸਿਰਫ ਤਿੰਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬੇਅੰਤ ਸਿੰਘ ਅਤੇ ਬਰਨਾਲਾ ਸਾਹਿਬ ਹੋਏ ਹਨ, ਜਦੋਂ ਕਿ ਉਨ੍ਹਾਂ ਨੇ ਰਾਜਿੰਦਰ ਕੌਰ ਭੱਠਲ, ਪ੍ਰਤਾਪ ਸਿੰਘ ਕੈਰੋਂ, ਹਰਚਰਨ ਬਰਾੜ ਦਾ ਨਾਂ ਤੱਕ ਨਹੀਂ ਲਿਆ। ਮੁੱਖ ਮੰਤਰੀ ਨੇ ਜਵਾਬ ਦਿੰਦਿਆਂ ਕਿਹਾ ਕਿ ਮੈਂ ਪਾਗਲ ਹਾਂ ਕਿਉਂਕਿ ਮੈਂ ਕਦੇ ਢਾਬਿਆਂ ਦੇ ਮਾਫ਼ੀਆ ‘ਚ ਹਿੱਸਾ ਨਹੀਂ ਪਾਇਆ, ਰੇਤ ਦੇ ਮਾਫ਼ੀਏ ‘ਚ ਹਿੱਸਾ ਨਹੀਂ ਪਾਇਆ, ਚਿੱਟੇ ਕਾਰਨ ਲੋਕਾਂ ਦੇ ਘਰਾਂ ‘ਚ ਸੱਥਰ ਨਹੀਂ ਵਿੱਛਣ ਦਿੱਤੇ।

ਉੁਨ੍ਹਾਂ ਕਿਹਾ ਕਿ ਕੀ ਕਰੀਏ ਸੁਖਬੀਰ ਬਾਦਲ ਨੇ ਤਾਂ ਕੈਮਰਿਆਂ ਮੂਹਰੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਈ ਵਾਰ ਪਿਤਾ ਸਾਮਾਨ ਕਹਿ ਦਿੱਤਾ ਹੈ ਅਤੇ ਦਫ਼ਤਰਾਂ ਦੇ ਸਮੇਂ ਬਦਲਣ ਬਾਰੇ ਵੀ ਸੁਖਬੀਰ ਨੇ ਕਿਹਾ ਸੀ ਕਿ ਸਾਢੇ 2 ਵਜੇ ਹੁਣ ਘਰ ਦੀਆਂ ਔਰਤਾਂ ਉੱਠਿਆ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੂੰ ਢਾਈ ਦਾ ਨਹੀਂ ਪਤਾ, ਸਗੋਂ ਉਨ੍ਹਾਂ ਲਈ ਇਹ ਸਾਢੇ 2 ਹੈ ਕਿਉਂਕਿ ਉਹ ਸਰਕਾਰੀ ਸਕੂਲ ‘ਚ ਨਹੀਂ ਪੜ੍ਹੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚੇ ਆਪਣੇ ਫ਼ੈਸਲੇ ਆਪ ਲੈਣ ਦੇ ਕਾਬਲ ਹੁੰਦੇ ਹਨ ਪਰ ਇਨ੍ਹਾਂ ਲੋਕਾਂ ‘ਚ ਇਹ ਬਿਲਕੁਲ ਵੀ ਨਹੀਂ ਹੈ। ਉਨ੍ਹਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਮੈਂ ਪਾਗਲ ਹਾਂ ਕਿਉਂਕਿ ਕਦੇ ਢਾਬਿਆਂ ਦੇ ਮਾਫ਼ੀਆ ‘ਚ ਹਿੱਸਾ ਨਹੀਂ ਪਾਇਆ, ਰੇਤ ਦੇ ਮਾਫ਼ੀਏ ‘ਚ ਹਿੱਸਾ ਨਹੀਂ ਪਾਇਆ, ਚਿੱਟੇ ਕਾਰਨ ਲੋਕਾਂ ਦੇ ਘਰਾਂ ‘ਚ ਸੱਥਰ ਨਹੀਂ ਵਿੱਛਣ ਦਿੱਤੇ। ਉਨ੍ਹਾਂ ਕਿਹਾ ਕਿ ਮੈਨੂੰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਪਾਗਲਪਨ ਹੈ, ਸਿੱਖਿਆ ‘ਚ ਸੁਧਾਰ ਲਿਆਉਣ ਦਾ ਪਾਗਲਪਨ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਮੈਨੂੰ ਸਟੇਜਾਂ ਵਾਲਾ ਕਹਿੰਦੇ ਹਨ ਪਰ ਇਹ ਕੋਈ ਗੈਰ-ਕਾਨੂੰਨੀ ਕੰਮ ਨਹੀਂ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਵੱਧਣ ਅਤੇ ਤਰੱਕੀਆਂ ਦੇ ਰਾਹ ‘ਤੇ ਚੱਲਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here

Share post:

Popular

More like this
Related

ਖਾਲਿਸਤਾਨ ਪੱਖੀ ਸੋਚ ਰੱਖਣ ਕਰਕੇ ਰੰਜੀਵ ਕੁਮਾਰ ਵਾਸਨ ‘ਤੇ ਹਮਲੇ ਦੀ ਕੋਸ਼ਿਸ਼, ਪਹਿਲਾਂ ਵੀ ਹੋ ਚੁੱਕੇ ਹਨ ਹਮਲੇ

ਚੰਡੀਗੜ੍ਹ: ਖਾਲਿਸਤਾਨੀ ਪੱਖੀ ਸੋਚ ਰੱਖਣ ਵਾਲੇ ਰੰਜੀਵ ਕੁਮਾਰ ਵਾਸਨ...

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...