ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪ੍ਰਸਾਰਿਤ ਹੁੰਦੀ ਗੁਰਬਾਣੀ ਨੂੰ ਸਾਰੇ ਚੈਨਲਾਂ ‘ਤੇ ਚਲਾਉਣ ਦਾ ਮੁਫ਼ਤ ਅਧਿਕਾਰ ਦੇਣ ਲਈ ਮਾਨ ਸਰਕਾਰ ਨੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕੀਤਾ ਹੈ ਜਿਸ ਨੂੰ ਲੈਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਵਿਰੋਧੀ ਪਾਰਟੀਆਂ ਵੀ ਮੁੱਖ ਮੰਤਰੀ ਮਾਨ ਨੂੰ ਘੇਰ ਰਹੀਆਂ ਹਨ। ਇਸ ਵਿਚਕਾਰ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਦਾ ਇਕ ਟਵੀਟ ਸਾਹਮਣੇ ਆਇਆ ਹੈ ਜਿੰਨਾਂ ਨੇ ਮਾਨ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਕ ਨਸੀਹਤ ਦਿੱਤੀ ਹੈ। ਟਵੀਟ ਜਾਰੀ ਕਰਦੇ ਹੋਏ ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਕਿਸੇ ਵੀ ਚੈਨਲ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਵਿਸ਼ੇਸ਼ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ ਪਰ ਇਸਦੇ ਨਾਲ ਹੀ ਉਹਨਾਂ ਨੇ ਸਿੱਖ ਮਾਮਲਿਆਂ ਵਿੱਚ ‘ਆਪ’ ਸਰਕਾਰ ਦੀ ਦਖਲਅੰਦਾਜ਼ੀ ‘ਤੇ ਵੀ ਸਵਾਲ ਖੜੇ ਕੀਤੇ।
ਟਵੀਟ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਟਵੀਟ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੇਰਾ ਮੰਨਣਾ ਹੈ ਕਿ ਕਿਸੇ ਵੀ ਚੈਨਲ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਵਿਸ਼ੇਸ਼ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ। ਪਰ ਜਿਸ ਤਰੀਕੇ ਨਾਲ ‘ਆਪ’ ਸਰਕਾਰ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ ਉਹ ਵੀ ਇੱਕ ਗਲਤ ਮਿਸਾਲ ਕਾਇਮ ਕਰਦਾ ਹੈ। ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿੱਚ ਲਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਹੱਦੀ ਸੂਬੇ ਵਿੱਚ ਬੇਲੋੜੇ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੀ ਬਜਾਏ, ਉਹਨਾਂ ਨੂੰ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਬਿਹਤਰ ਆਰਥਿਕਤਾ ਨੂੰ ਸੁਚਾਰੂ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।