ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕੀਤੀ। ਈਡੀ ਨੇ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਰਾਬ ਨੀਤੀ ਕੇਸ ਵਿੱਚ ਕਾਰੋਬਾਰੀ ਤੋਂ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਦੇ ਬਿਆਨ ਤੋਂ ਬਾਅਦ ਹੀ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿਨੇਸ਼ ਅਰੋੜਾ ਨੇ ਸੀਬੀਆਈ ਜਾਂਚ ਦੌਰਾਨ ਮਨੀਸ਼ ਸਿਸੋਦੀਆ ਦਾ ਨਾਂ ਲਿਆ ਸੀ। ਖਬਰਾਂ ਮੁਤਾਬਕ ਈਡੀ ਦੀ ਐਫਆਈਆਰ ਮੁਤਾਬਕ ਅਰੋੜਾ ਨੇ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਈਡੀ ਨੇ ਪਹਿਲਾਂ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਦਿਨੇਸ਼ ਅਰੋੜਾ ਕਥਿਤ ਤੌਰ ‘ਤੇ ‘ਆਪ’ ਆਗੂ ਵਿਜੇ ਨਾਇਰ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਵਿਜੇ ਨਾਇਰ ਨੂੰ ਈਡੀ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ, ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ।
ਦਸ ਦਈਏ ਕਿ ਦਿਨੇਸ਼ ਅਰੋੜਾ ਦਿੱਲੀ ਦੇ ਰੈਸਟੋਰੈਂਟ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹੈ। ਪਿਛਲੇ ਸਾਲ ਨਵੰਬਰ ‘ਚ ਉਸ ਨੇ ਖੁਦ ਸਰਕਾਰੀ ਗਵਾਹ ਬਣਨ ਅਤੇ ਮਾਮਲੇ ਨਾਲ ਜੁੜੀਆਂ ਸਾਰੀਆਂ ਗੱਲਾਂ ਦੱਸਣ ਲਈ ਦਿੱਲੀ ਦੀ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ। ਦਿਨੇਸ਼ ਅਰੋੜਾ ਨੇ ਅਦਾਲਤ ‘ਚ ਦੱਸਿਆ ਸੀ ਕਿ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਸੀਬੀਆਈ ਦੇ ਇਸ਼ਾਰੇ ‘ਤੇ ਅਜਿਹਾ ਕੀਤਾ ਹੈ। ਸੀਬੀਆਈ ਵੱਲੋਂ ਦਰਜ ਕਰਵਾਈ ਪਹਿਲੀ ਐਫਆਈਆਰ ਵਿੱਚ ਦਿਨੇਸ਼ ਅਰੋੜਾ ਦਾ ਨਾਂ ਵੀ ਸੀ। ਰਾਧਾ ਇੰਡਸਟਰੀਜ਼ ਦੇ ਡਾਇਰੈਕਟਰ ਦਿਨੇਸ਼ ਅਰੋੜਾ ਤੋਂ ਇਲਾਵਾ ਰਿਟੇਲ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਡਾਇਰੈਕਟਰ ਅਮਿਤ ਅਰੋੜਾ ਅਤੇ ਅਰਜੁਨ ਪਾਂਡੇ ਦੇ ਨਾਂ ਐਫਆਈਆਰ ਵਿੱਚ ਸ਼ਾਮਲ ਕੀਤੇ ਗਏ ਹਨ। ਉਹ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਦੱਸੇ ਜਾਂਦੇ ਹਨ।
ਸੀਬੀਆਈ ਵਿਚੋਲਿਆਂ, ਕਾਰੋਬਾਰੀਆਂ ਅਤੇ ਨੌਕਰਸ਼ਾਹਾਂ ਦੀ ਵਰਤੋਂ ਕਰਕੇ ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਨੂੰ ਸੁਲਝਾਉਣ ਵਿਚ ਲੱਗੀ ਹੋਈ ਹੈ। ਇਸ ਦੇ ਲਈ ‘ਸਾਊਥ ਲਾਬੀ’ ਯਾਨੀ ਦੱਖਣੀ ਰਾਜਾਂ ਦੇ ਕਾਰੋਬਾਰੀਆਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।