ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਕ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਉਹਨਾਂ ਐਲਾਨ ਕੀਤਾ ਸੀ ਕਿ 24 ਜੁਲਾਈ ਤੋਂ SGPC ਆਪਣਾ Youtube ਚੈਨਲ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦਾ ਨਾਮ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ” ਰੱਖਿਆ ਗਿਆ ਸੀ ਪਰ ਹੁਣ ਇਸਦਾ ਨਾਮ ਬਦਲ ਦਿੱਤਾ ਗਿਆ ਹੈ। ਹੁਣ ਇਸਦਾ ਨਾਮ “ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ” ਰੱਖਿਆ ਗਿਆ ਜਿਥੇ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਚੈਨਲ ਦੀ ਸ਼ੁਰੂਆਤ 24 ਜੁਲਾਈ ਨੂੰ ਹੀ ਹੋਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਵੈੱਬ ਚੈਨਲ ਦਾ ਨਾਂ “ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ” ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੈਨਲ ਦਾ ਨਾਂ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ” ਵਜੋਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਸੰਗਤ ਦੇ ਸੁਝਾਵਾਂ ਮੁਤਾਬਕ ਹੁਣ ਵੈੱਬ ਚੈਨਲ ਦਾ ਨਾਂ ਤਬਦੀਲ ਕਰ ਦਿੱਤਾ ਗਿਆ ਹੈ।