ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮਾਨ ਚਾਂਡੀ ਦਾ 79 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕੇਰਲ ਦੇ ਸਾਬਕਾ ਮੁੱਖ ਮੰਤਰੀ ਦੀ ਮੌਤ ਬਾਰੇ ਉਨ੍ਹਾਂ ਦੇ ਬੇਟੇ ਚਾਂਡੀ ਓਮਾਨ ਨੇ ਫੇਸਬੁੱਕ ਪੋਸਟ ਰਾਹੀਂ ਦੱਸਿਆ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ‘ਅੱਪਾ ਦਾ ਦਿਹਾਂਤ ਹੋ ਗਿਆ। ਓਮਾਨ ਚਾਂਡੀ ਦੀ ਸਿਹਤ ਲੰਬੇ ਸਮੇਂ ਤੋਂ ਠੀਕ ਨਹੀਂ ਚੱਲ ਰਹੀ ਸੀ, ਇਸ ਲਈ ਉਹ ਇਲਾਜ ਲਈ ਬੈਂਗਲੁਰੂ ‘ਚ ਰੁਕੇ ਹੋਏ ਸਨ। ਕਾਂਗਰਸ ਦੇ ਸੀਨੀਅਰ ਨੇਤਾ ਓਮਾਨ ਚਾਂਡੀ ਦੋ ਵਾਰ ਕੇਰਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਮੰਗਲਵਾਰ ਤੜਕੇ ਉਹਨਾਂ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਕੇਰਲ ਕਾਂਗਰਸ ਪ੍ਰਧਾਨ ਕੇ.ਸੁਧਾਕਰਨ ਨੇ ਵੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਓਮਾਨ ਚਾਂਡੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਮਾਨ ਚਾਂਡੀ ਨੂੰ ਬੈਂਗਲੁਰੂ ਦੇ ਚਿਨਮਯਾ ਮਿਸ਼ਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕੇਰਲ ਕਾਂਗਰਸ ਦੇ ਪ੍ਰਧਾਨ ਕੇ.ਸੁਧਾਕਰਨ ਨੇ ਟਵੀਟ ਕੀਤਾ, “ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਓਮਾਨ ਚਾਂਡੀ ਦਾ ਦਿਹਾਂਤ ਹੋ ਗਿਆ।”
ਉਥੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ, “ਕੇਰਲਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੱਕ ਦ੍ਰਿੜ ਕਾਂਗਰਸੀ ਆਗੂ, ਓਮਾਨ ਚਾਂਡੀ ਨੂੰ ਮੇਰੀ ਨਿਮਰ ਸ਼ਰਧਾਂਜਲੀ, ਜੋ ਜਨਤਾ ਦੇ ਨੇਤਾ ਵਜੋਂ ਖੜ੍ਹੇ ਸਨ। ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਨੇ ਕੇਰਲ ਦੀ ਤਰੱਕੀ ਅਤੇ ਦੇਸ਼ ਦੇ ਰਾਜਨੀਤਿਕ ਦ੍ਰਿਸ਼ ਨੂੰ ਆਕਾਰ ਦਿੱਤਾ ਪਰ ਇੱਕ ਸਥਾਈ ਪ੍ਰਭਾਵ ਛੱਡਿਆ।” ਉਨ੍ਹਾਂ ਨੂੰ ਉਨ੍ਹਾਂ ਦੇ ਸਮਰਪਣ ਅਤੇ ਲੋਕਾਂ ਦੀ ਸੇਵਾ, ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਹਮਦਰਦੀ ਲਈ ਯਾਦ ਕੀਤਾ ਜਾਵੇਗਾ।”