ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਿਰ ਦੇ ਪਿੱਛੇ ਲੇਕ ਸਾਈਡ ‘ਤੇ ਡਿਊਟੀ ‘ਤੇ ਤਾਇਨਾਤ ਅੱਤਵਾਦ ਵਿਰੋਧੀ ਦਸਤੇ (ATS) ਦੇ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਮਚਾਰੀ ਮੰਦਰ ਦੀ ਸੁਰੱਖਿਆ ‘ਚ ਤਾਇਨਾਤ ਸੀ। ਘਟਨਾ ਐਤਵਾਰ ਰਾਤ 10 ਵਜੇ ਤੋਂ ਬਾਅਦ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕ ਮੁਲਾਜ਼ਮ ਦਾ ਨਾਂ ਜੱਗਾ ਸਿੰਘ ਹੈ। ਜਿਸ ਦੀ ਉਮਰ 26 ਸਾਲ ਸੀ। ਮ੍ਰਿਤਕ ਪਟਿਆਲਾ ਦੇ ਨਾਲ ਲੱਗਦੇ ਰਾਜਪੁਰਾ ਦੇ ਪਿੰਡ ਸ਼ੰਭੂ ਪਿੰਡ ਹਸਨਪੁਰ ਦਾ ਰਹਿਣ ਵਾਲਾ ਹੈ। ਗੋਲੀ AK 47 ਤੋਂ ਚਲਾਈ ਗਈ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ ਪਰ ਅਜੇ ਤੱਕ ਗੋਲੀ ਲੱਗਣ ਦਾ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਹੈ।
ਗੌਰਤਲਬ ਹੈ ਕਿ ਇੱਕ ਸਾਲ ਪਹਿਲਾਂ ਸ੍ਰੀ ਕਾਲੀ ਮਾਤਾ ਪਟਿਆਲਾ ਵਿੱਚ ਹਿੰਸਾ ਹੋਈ ਸੀ। ਉਦੋਂ ਤੋਂ ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸਨ। ਜਿਸ ਵਿੱਚ ਐਂਟੀ ਟੈਰਰਿਸਟ ਸਕੁਐਡ ਵੀ ਸ਼ਾਮਲ ਹੈ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਜਾਣਕਾਰੀ ਅਨੁਸਾਰ ਜੱਗਾ ਸਿੰਘ ਦੀ ਮੰਗਣੀ ਕੁਝ ਸਮਾਂ ਪਹਿਲਾਂ ਹੋਈ ਸੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।